Saturday, August 8, 2026

ਪੈਨਸ਼ਨਰਾਂ ਨੇ ਸਤੰਬਰ ਮਹੀਨੇ ਐਲਾਨਿਆ ਸੰਘਰਸ਼ ਕੀਤਾ ਮੁਲਤਵੀ

14 ਸਤੰਬਰ ਨੂੰ ਅਗਲੇ ਸੰਘਰਸ਼ ਦੀ ਰੂਪਰੇਖਾ ਕੀਤੀ ਜਾਵੇਗੀ ਤਿਆਰ – ਪ੍ਰੇਮ ਸਾਗਰ ਸ਼ਰਮਾ
ਸਮਰਾਲਾ, 27 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਰਾਜ ਪੱਧਰੀ ਇੱਕ ਹੰਗਾਮੀ ਮੀਟਿੰਗ PUNJ2708201910ਕਨਵੀਨਰ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਤਿੰਨਾਂ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ ਫਿਰੋਜ਼ਪੁਰ ਅਤੇ ਠਾਕੁਰ ਸਿੰਘ ਫਤਹਿਗੜ੍ਹ ਸਾਹਿਬ ਤੋਂ ਇਲਾਵਾ ਜਥੇਬੰਦੀ ਦੇ ਮੈਂਬਰਾਂ ਲਾਲ ਸਿੰਘ ਮੋਗਾ, ਕੇਵਲ ਸਿੰਘ ਕਪੂਰਥਲਾ, ਅਜੀਤ ਸਿੰਘ ਸੋਢੀ, ਫਕੀਰ ਸਿੰਘ ਘੁੰਮਣ ਮਾਛੀਵਾੜਾ ਸਾਹਿਬ, ਕੁਲਵੰਤ ਸਿੰਘ ਅਹਿਮਦਗੜ੍ਹ, ਸਖਤੌਰ ਸਿੰਘ, ਨੈਸ਼ਨਲ ਪੱਧਰੀ ਨੇਤਾ ਰਣਬੀਰ ਸਿੰਘ ਢਿੱਲੋਂ, ਕੁਲਵੰਤ ਰਾਏ ਸਮਰਾਲਾ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨਾਂ ਕਾਰਨ ਪੰਜਾਬ ਦੇ ਲੋਕ ਮੁਸੀਬਤਜ਼ਦਾ ਕਿਸਾਨਾਂ ਅਤੇ ਆਮ ਲੋਕਾਂ ਦੀ ਸਹਾਇਤਾ ਵਿੱਚ ਰੁਝੇ ਹੋਏ ਹਨ।ਇਸ ਲਈ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ, ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਅਤੇ ਇਨ੍ਹਾਂ ਦੇ 105 ਮਹੀਨਿਆਂ ਦੇ ਬਣਦੇ ਬਕਾਇਆਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਅੱਗੇ ਜਾਨੀ ਫਿਲਹਾਲ ਕੁੱਝ ਦਿਨਾਂ ਲਈ ਮੁਲਤਵੀ ਕੀਤਾ ਗਿਆ ਹੈ।ਹੁਣ ਉਪਰੋਕਤ ਫਰੰਟ ਦੀ ਪੰਜਾਬ ਪੱਧਰੀ ਮੀਟਿੰਗ 14 ਸਤੰਬਰ ਨੂੰ ਲੁਧਿਆਣਾ ਦੇ ਪੈਨਸ਼ਨਰਜ਼ ਭਵਨ ਵਿਖੇ ਸਵੇਰੇ 11.00 ਵਜੇ ਰੱਖੀ ਗਈ ਹੈ।ਜਿਸ ਵਿੱਚ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਆੜੇ ਹੱਥੀਂ ਲੈਣ ਲਈ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
 

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply