ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਉਪ ਨਿਰਦੇਸ਼ਕ ਡਾ.
ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਪਠਾਨਕੋਟ (ਘੋਹ) ਵਲੋਂ ਬੱਕਰੀ ਪਾਲਣ ਦਾ ਪੰਜ ਦਿਨਾਂ ਸਿਖਲਾਈ ਕੋਰਸ ਮਿਤੀ 28.08.2019 ਤੋ 03.09.2019 ਕ੍ਰਿਸ਼ੀ ਵਿਗਿਆਨ ਕੇਂਦਰ (ਘੋਹ) ਵਿੱਚ ਲਗਾਇਆ ਜਾ ਰਿਹਾ ਹੈ।ਇਸ ਸਿਖਲਾਈ ਕੋਰਸ ਵਿੱਚ ਬਕਰੀ ਪਾਲਣ ਦੀ ਸਾਂਭ ਸੰਭਾਲ, ਬਾੜਾ ਤਿਆਰ, ਘਰੇਲੁ ਫੀਡ, ਟੀਕਾ ਕਰਣ, ਬਿਮਾਰੀਆਂ ਦੀ ਰੋਕਥਾਮ, ਮੰਡੀਕਰਣ ਅਤੇ ਸਰਕਾਰ ਵੱਲੌਂ ਦਿੱਤਿਆਂ ਜਾਣ ਵਾਲਿਆ ਸਕੀਮਾਂ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇਗੀ।
ਚਾਹਵਾਨ ਕਿਸਾਨ ਵੀਰ, ਨੌਜਵਾਨ ਅਤੇ ਕਿਸਾਨ ਬੀਬੀਆਂ ਇਹ ਸਿਖਲਾਈ ਕੋਰਸ ਪ੍ਰਾਪਤ ਕਰ ਸਕਦੇ ਹਨ। ਇਸ ਸਿਖਲਾਈ ਕੋਰਸ ਦੇ ਅੰਤ `ਚ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ।ਵਧੇਰੇ ਜਾਣਕਾਰੀ ਲਈ ਡਾ. ਸੁਰਿੰਦਰ ਸਿੰਘ ਨਾਲ 9419160735 ਨੰਬਰ `ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media