ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਜੀ ਦਾ ਟੀਚਾ ਘਰ-ਘਰ ਰੋਜਗਾਰ ਮੁਹਿੰਮ ਤਹਿਤ ਸਤੰਬਰ 2019 ਵਿਚ ਪੁਰੇ ਸੂਬੇ ਵਿਚ
ਹਰ ਜਿਲ੍ਹੇ ਵਿਚ ਮੈਗਾ ਰੋਜਗਾਰ ਮੇਲੇ ਆਯੋਜਿਤ ਕੀਤੇ ਜਾਣੇ ਹਨ।ਜਿਸ ਨਾਲ ਸੂਬੇ ਵਿਚ ਬੇਰੋਜਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹਈਆ ਕਰਵਾਇਆ ਜਾ ਸਕੇ।ਸ੍ਰੀਮਤੀ ਰਣਜੀਤ ਕੌਰ ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਦੀ ਪ੍ਰਧਾਨਗੀ ਹੇਠ ਜਿਲ੍ਹੇ ਵਿੱਚ ਤਿੰਨ ਮੈਗਾ ਰੋਜਗਾਰ ਮੇਲੇ ਆਯੋਜਿਤ ਕੀਤੇ ਜਾਣੇ ਹਨ।ਇਹਨਾਂ ਮੇਲਿਆਂ ਵਿੱਚ ਲਗਭਗ 30-35 ਕੰਪਨੀਆਂ ਹਿੱਸਾ ਲੈ ਰਹੀਆਂ ਹਨ।ਜਿਹਨਾਂ ਵਲੋਂ 6000 ਤੋਂ 7000 ਤੱਕ ਦਾ ਰੋਜ਼ਗਾਰ ਦੇਣ ਦਾ ਟੀਚਾ ਮਿਥਿਆ ਹੈ।ਇਸ ਮੈਗਾ ਰੋਜਗਾਰ ਮੇਲੇ `ਚ ਅਠਵੀਂ ਤੋਂ ਲੈ ਕੇ ਪੋਸਟ ਗਰੈਜੁਏਟ ਤੱਕ ਦੇ ਪ੍ਰਾਰਥੀ ਹਿੱਸਾ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ 20 ਸਤੰਬਰ 2019 ਨੂੰ ਅਮਨ ਭੱਲਾ ਕਾਲਜ ਆਫ ਇੰਜੀ: ਐਂਡ ਟਕਨੋਲੋਜੀ ਕੋਟਲੀ ਗੁਰਦਾਸਪੁਰ ਰੋਡ ਵਿਖੇ, 24 ਸਤੰਬਰ 2019 ਨੂੰ ਆਈ.ਟੀ.ਆਈ (ਲੜਕੇ) ਪਠਾਨਕੋਟ ਵਿਖੇ ਅਤੇ 26 ਸਤੰਬਰ 2019 ਨੂੰ ਸ੍ਰੀ ਸਾਂਈ ਕਾਲਜ ਆਫ ਇੰਜ਼ੀ: ਐਂਡ ਟਕਨੋਲੋਜੀ ਬਧਾਨੀ ਪਠਾਨਕੋਟ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ।ਉਨ੍ਹਾਂ ਕਿਹਾ ਕਿ ਨੋਜਵਾਨ ਇਨ੍ਹਾਂ ਰੋਜਗਾਰ ਮੇਲਿਆਂ ਵਿੱਚ ਹਿੱਸਾ ਲੈ ਕੇ ਲਾਭ ਪ੍ਰਾਪਤ ਕਰਨ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media