ਕੈਂਪ ਦੌਰਾਨ 108 ਮਰੀਜ਼ਾਂ ਨੇ ਲਿਆ ਲਾਭ
ਲੌਂਗੋਵਾਲ, 27 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈਡ
ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਆਈ.ਟੀ.ਆਈ ਧੂਰੀ ਨੇੜੇ ਪੁਰਾਣੀ ਤਹਿਸ਼ੀਲ ਕੰਪਲੈਕਸ ਵਿਖੇ ਸੰਜੀਵਨੀ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੰੂ ਮੁਹੱਈਆ ਕਰਵਾਈਆ ਜਾ ਰਹੀਆਂ ਦਵਾਈਆ ਅਤੇ ਸਿਹਤ ਸੇਵਾਵਾਂ ਦਾ ਐਸ.ਡੀ.ਐਮ ਧੂਰੀ ਸਤਵੰਤ ਸਿੰਘ ਨੇ ਜਾਇਜ਼ਾ ਲਿਆ।
ਉਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ’ਚ ਡਾਕਟਰ ਦਵਿੰਦਰ ਬੱਚਿਆਂ ਦੇ ਮਾਹਿਰ, ਡਾ. ਰਾਜੀਵ ਰਿਸ਼ੀ ਮੈਡੀਸ਼ਨ ਦੇ ਮਾਹਿਰ, ਡਾਕਟਰ ਰਾਜੀਵ ਜਿੰਦਲ ਅੱਖਾਂ ਦੇ ਮਾਹਿਰ ਤੋਂ ਇਲਾਵਾ ਹੋਰਨਾਂ ਡਾਕਟਰਾਂ ਨੇ ਮਰੀਜ਼ਾਂ ਦਾ ਚੈਕਅੱਪ ਕੀਤਾ ਅਤੇ ਲੋੜੀਂਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆਂ। ਉਨ੍ਹਾਂ ਕਿਹਾ ਕਿ ਮੁਫ਼ਤ ਮੈਡੀਕਲ ਕੈਂਪ ਦੌਰਾਨ 108 ਤੋਂ ਵੱਧ ਲੋਕਾਂ ਨੇ ਲਾਭ ਲਿਆ। ਭਵਿੱਖ ਵਿੱਚ ਵੀ ਅਜਿਹੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ ਕੀਤੇ ਜਾਣਗੇ।
Check Also
ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …
Punjab Post Daily Online Newspaper & Print Media