ਧੂਰੀ, 27 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਜਪਾ ਯੁਵਾ ਮੋਰਚਾ ਧੂਰੀ ਦੇ ਪ੍ਰਧਾਨ ਰੋਹਿਤ ਮਿੱਤਲ ਵੱਲੋਂ ਆਯੁਸ਼ਮਾਨ ਭਾਰਤ ਬੀਮਾ ਯੋਜਨਾ ਤਹਿਤ
ਇੱਕ ਕੈਂਪ ਨਾਨਕਸਰ ਗੁੁਰੂਦੁਆਰਾ ਸਾਹਿਬ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਧੂਰੀ ਮੰਡਲ ਦੇ ਪ੍ਰਧਾਨ ਭੁਪੇਸ਼ ਜਿੰਦਲ ਨੇ ਦੱਸਿਆ ਕਿ ਹੁਣ ਤੱਕ ਕੈਂਪ ਵਿੱਚ 1500 ਤੋਂ ਵੱਧ ਲੋਕਾਂ ਨੇ ਬੀਮਾ ਕਾਰਡ ਬਣਵਾਏ।ਉਹਨਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਚਲਾਈ ਇਹ ਸਕੀਮ ਤਹਿਤ ਪਿਛਲੇ 1 ਸਾਲ ਤੋਂ ਪੁਰੇ ਦੇਸ਼ ਵਿੱਚ ਕਰੋੜਾਂ ਲੋਕ ਇਸ ਸਕੀਮ ਦਾ ਲਾਭ ਲੈ ਰਹੇ ਹਨ।ਉਹਨਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਣਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਦੇਣ ਲਈ ਸਮੇਂ-ਸਮੇਂ ਸਿਰ ਹੋਰ ਕੈਂਪ ਲਗਾਏ ਜਾਣਗੇ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media