Tuesday, April 14, 2026

ਡੀ.ਏ.ਵੀ ਪਬਲਿਕ ਸਕੂਲ ਨੇ ਸਟੇਟ ਟੇਬਲ ਟੈਨਿਸ `ਚ ਪ੍ਰਾਪਤ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਖੰਨਾ ਵਿਖੇ 10 ਤੋਂ 12 PUNJ2808201906ਅਗਸਤ ਤੱਕ ਹੋਏ ਸਟੇਟ ਟੇਬਲ ਟੈਨਿਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ।ਰਕਸਿ਼ਤ ਮੋਹਲਾ ਨੇ 18 ਤੋਂ 21 ਉਮਰ ਗਰੁੱਪ `ਚ ਜਿੱਤ ਹਾਸਲ ਕੀਤੀ।ਕੁੜੀਆਂ ਦੀ ਟੀਮ ਨਿੰਮਿਆ, ਏਕਤਾ, ਆਇਨਾ ਅਤੇ ਸਾਨਵੀ ਨੇ 14 ਸਾਲ ਉਮਰ ਗਰੁੱਪ `ਚ ਟਰਾਫ਼ੀ ਜਿੱਤੀ। ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀ ਦਾ ਹੌਂਸਲਾ ਵਧਾਉਂਦੇ ਹੋਏ ਉਹਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply