ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਕੂਲ ਸਿਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਖਿਆ ਅਫਸਰ ਦੇ ਉਪਾਰਲੇ ਸਦਕਾ
ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਜਿਲ੍ਹਾ ਪੱਧਰੀ ਮੁਕਾਬਲੇੇ ਕਰਵਾਏ ਗਏ।ਇਹਨਾਂ ਵਿੱਚੋਂ ਪੁਸਤਕ ਸਮੀਖਿਆ ਮੁਕਾਬਲੇ `ਚ ਗੋਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਲਕਸ਼ਮੀ ਦੇਵੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਕੁਇਜ਼ ਮੁਕਾਬਲੇ `ਚ ਸਕੂਲ ਦੀਆਂ ਵਿਦਿਆਰਥਣਾਂ ਮਨਪ੍ਰੀਤ, ਸਪਨਾ ਅਤੇ ਸੰਧਿਆ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।ਡੀ.ਈ.ਓ ਸਲਵਿੰਦਰ ਸਿੰਘ ਸਮਰਾ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਦਿੱਤੇ।ਸਕੂਲ ਪਿ੍ਰੰਸੀਪਲ ਡਾ: ਅਮਰਪਾਲੀ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਇਹਨਾਂ ਮੁਕਾਬਲਿਆਂ ਦੀ ਤਿਆਰੀ `ਚ ਸ਼ੀ੍ਰਮਤੀ ਲਵਲੀ, ਸ਼੍ਰੀਮਤੀ ਸਿਮਰਤ ਅਤੇ ਸਮੂਹ ਸਟਾਫ ਨੇ ਯੋਗ ਉਪਰਾਲੇ ਕੀਤੇ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media