Sunday, May 31, 2026

ਸ੍ਰੀ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜਿਲ੍ਹਾ ਪੱਧਰੀ ਟੂਰਨਾਮੈਂਟ ਸ਼ੁਰੂ

ਭੀਖੀ/ਮਾਨਸਾ, 29 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਖੇਡ ਵਿਭਾਗ ਪੰਜਾਬ ਵਲੋੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ PUNJ2908201909ਉਤਸਵ ਨੂੰ ਸਮਰਪਿਤ ਸਾਲ 2019-20 ਦੇ ਸੈਸ਼ਨ ਦੌੌਰਾਨ ਜਿਲ੍ਹਾ ਪੱਧਰੀ ਟੂਰਨਾਮੈਂਟ ਅੰ-25 (ਮੈਨ/ਵੁਮੈਨ) ਦਾ ਸ਼ਾਨਦਾਰ ਆਗਾਜ਼ ਮਲਟੀਪਰਪਜ਼ ਸਪੋਰਟਸ ਸਟੇਡੀਅਮ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਹੋਇਆ।
    ਜਿਲ੍ਹਾ ਪੱਧਰੀ ਟੂਰਨਾਮੈਂਟ ਅੰ-25 (ਮੈਨ/ਵੁਮੈਨ) ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵੱਲੋਂ ਕੀਤਾ ਗਿਆ। ਇਸ ਟੂਰਨਾਮੈਂਟ ਦੌਰਾਨ ਗੇਮਾਂ ਅਥਲੈਟਿਕਸ, ਬਾਕਸਿੰਗ, ਬਾਸਕਟਬਾਲ, ਬੈਡਮਿੰਟਨ, ਕਬੱਡੀ (ਨੈਸ਼ਨਲ ਸਟਾਇਲ/ਸਰਕਲ ਸਟਾਇਲ), ਫੁੱਟਬਾਲ, ਹੈਂਡਬਾਲ, ਜੂਡੋ, ਕੁਸ਼ਤੀ, ਵਾਲੀਬਾਲ, ਖੋਹ-ਖੋਹ ਅਤੇ ਆਰਚਰੀ ਆਦਿ ਕਰਵਾਈਆਂ ਜਾ ਰਹੀਆਂ ਹਨ।
    ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਟੂਰਨਾਮੈਂਟ ਦੁਆਰਾ ਖਿਡਾਰੀਆਂ ਨੂੰ ਆਪਣੇ ਜੀਵਨ ਵਿੱਚ ਅੱਗੇ ਵਧ ਕੇ ਕਿਸੇ ਮੁਕਾਮ ਨੂੰ ਹਾਸਿਲ ਕਰਨ ਦਾ ਸੁਨਿਹਰੀ ਮੌਕਾ ਮਿਲਦਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਇਨ੍ਹਾਂ ਖੇਡਾਂ ਤੋਂ ਕੁੱਝ ਸਿੱਖਣ ਅਤੇ ਆਪਣਾ ਉਚ ਪੱਧਰ ਦਾ ਟੀਚਾ ਮਿੱਥ ਕੇ ਜਿਲ੍ਹੇ ਦਾ, ਪੰਜਾਬ ਦਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।ਇਸ ਉਪਰੰਤ ਉਨ੍ਹਾਂ ਵਲੋਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ।
    ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਅਤੇ ਸਮੂਹ ਸਟਾਫ ਵਲੋਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੋਮੈਂਟੋ ਭੇਟ ਕੀਤਾ ਗਿਆ, ਜਦਕਿ ਐਡਵੋਕੇਟ ਅਮਰਿੰਦਰ ਸਿੰਘ ਚਹਿਲ ਅਤੇ ਰਿਟਾ. ਜਿਲ੍ਹਾ ਖੇਡ ਅਫ਼ਸਰ ਮਹਿੰਦਰ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਸਨਮਾਨਿਆ ਗਿਆ ਇਸ ਟੂਰਨਾਮੈਂਟ ਦੌਰਾਨ ਜੇਤੂ ਖਿਡਾਰੀਆਂ ਵੱਲੋਂ ਪੰਜਾਬ ਰਾਜ ਖੇਡਾਂ ਵਿੱਚ ਭਾਗ ਲਿਆ ਜਾਵੇਗਾ।
    ਇਸ ਮੌਕੇ ਸ੍ਰੀਮਤੀ ਪੁਨੀਤ ਕੌਰ, ਰਿਟਾ ਜ਼ਿਲ੍ਹਾ ਖੇਡ ਅਫਸਰ ਮਹਿੰਦਰ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ ਅਤੇ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਦੇ ਸਮੂਹ ਕੋਚ ਅਤੇ ਸਟਾਫ ਮੈਂਬਰ ਮੌਜੂਦ ਸਨ।
 

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply