Thursday, November 21, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਫੁੱਲਾਂ ਦੀ ਸਜ਼ਾਵਟ

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਭਾ-Golden temple Flowersਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਲਕੇ 31 ਅਗਸਤ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਸੁੰਦਰ ਜਲੌ ਸਜਾਏ ਜਾਣਗੇ ਅਤੇ ਰਾਤ ਸਮੇਂ ਗੁਰਮਤਿ ਸਮਾਗਮ ਹੋਣਗੇ।ਪਹਿਲੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ ਹੈ।ਸਜ਼ਾਵਟ ਲਈ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ ਆਦਿ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਥਾਵਾਂ ਤੋਂ ਵੀ ਫੁੱਲ ਮੰਗਵਾਏ ਗਏ ਹਨ।ਇਹ ਸੇਵਾ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਘਰ ਦੇ ਸ਼ਰਧਾਲੂ ਕਰਵਾ ਰਹੇ ਹਨ।
    ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਨਗਰ ਕੀਰਤਨ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ 7:30 ਵਜੇ ਤੋਂ 1:00 ਵਜੇ ਤੱਕ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਕਥਾਵਾਚਕ ਹਾਜ਼ਰੀ ਭਰਨਗੇ।ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਵੇਰੇ 8:30 ਤੋਂ 12:00 ਵਜੇ ਤੱਕ ਸੁੰਦਰ ਜਲੌ ਸੱਜਣਗੇ ਅਤੇ ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …

Leave a Reply