ਸੰਗਰੂਰ, 31 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖ਼ਾਹ ਨਾ ਦਿੱਤੇ ਜਾਣ ਦੇ ਰੋਸ ਵਜੋਂ ਇਥੋਂ ਦੇ
ਸਰਕਾਰੀ ਹਸਪਤਾਲ ਅੱਗੇ ਮਲਟੀਪਰਪਜ਼ ਹੈਲਥ ਵਰਕਰਾਂ ਨੇ ਰੋਸ ਧਰਨਾ ਦਿੱਤਾ ਅਤੇ ਸਥਾਨਕ ਅਧਿਕਾਰੀਆਂ ਖਿਲਾਫ ਡਟਵੀਂ ਨਾਅਰੇਬਾਜ਼ੀ ਵੀ ਕੀਤੀ।ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਅਸੀਂ ਆਪਣੇ ਸਮੁੱਚੇ ਕੰਮ ਸਮੇਂ ਸਿਰ ਨਿਬੇੜ ਕੇ ਸਥਾਨਕ ਅਧਿਕਾਰੀਆਂ ਕੋਲ ਜਮਾਂ ਕਰਵਾ ਦਿੱਤੇ ਹਨ ਅਤੇ ਇਹ ਸਿਲਸਿਲਾ ਪਿਛਲੇ ਲੰਬੇ ਸਮੇਂ ਤੋਂ ਇਸ ਤਰ੍ਹਾਂ ਹੀ ਚਲਦਾ ਆ ਰਿਹਾ ਹੈ।ਪਰ ਫਿਰ ਵੀ ਉਨਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਸਥਾਨਕ ਐਸ.ਐਮ.ਓ ਅਤੇ ਹੋਰ ਅਮਲਾ ਜਾਣ ਬੁੱਝ ਕੇ ਉਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ ।ਉਨਾਂ ਚੇਤਾਵਨੀ ਦਿੱਤੀ ਕਿ ਜੇਕਰ ਤਨਖਾਹਾਂ ਜਲਦ ਨਾ ਦਿੱਤੀਆਂ ਗਈਆਂ ਤਾਂ ਉਹ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ।
ਇਸ ਰੋਸ ਧਰਨੇ ਸੁਖਪਾਲ ਸਿੰਘ ,ਬਲਕਾਰ ਸਿੰਘ, ਸਰਬਜੀਤ ਸਿੰਘ, ਪ੍ਰਦੀਪ ਸਿੰਘ, ਦਵਿੰਦਰ ਕੌਰ, ਕੁਲਵੰਤ ਕੌਰ, ਬਲਜੀਤ ਕੌਰ, ਸੁਪਿੰਦਰ ਸ਼ਰਮਾ ਤਰਨ, ਅਤੇ ਪਰਮਜੀਤ ਕੌਰ ਨੇ ਵੀ ਸੰਬੋਧਨ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media