ਮਹਿਤਾ, 31 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ
ਅਗਵਾਈ ’ਚ ਦਮਦਮੀ ਟਕਸਾਲ ਦੇ ਮੌਜੂਦਾ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦਾ ਅਰਧ ਸ਼ਤਾਬਦੀ (50 ਸਾਲ) ਸਮਾਗਮ 23-24-25 ਅਕਤੂਬਰ 2019 ਨੂੰ ਹੋਵੇਗਾ।ਇਸ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਇਤਿਹਾਸਕ ਯੋਗਦਾਨ ਤੇ ਪ੍ਰਾਪਤੀਆਂ ਨਾਲ ਸੰਬੰਧਿਤ ਅੰਤਰਰਾਸ਼ਟਰੀ ਸੈਮੀਨਰਾਂ ਲੜੀ ਤਹਿਤ 4 ਸਤੰਬਰ 2019 ਨੂੰ ਪਹਿਲਾ ਸੈਮੀਨਰ ਖਾਲਸਾ ਕਾਲਜ ਅੰਮਿ੍ਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।ਉਪਰੰਤ ਸੈਮੀਨਾਰ ਦਿੱਲੀ, ਪਟਿਆਲੇ, ਮੁੰਬਈ ਅਤੇ ਮੋਗਾ ਵਿਖੇ ਵੀ ਕਰਵਾਏੇ ਜਾਣਗੇ।ਅੰਮਿ੍ਤਸਰ ਦੇ ਸੈਮੀਨਾਰ ਵਿੱਚ ਮੁੱਖ ਮਹਿਮਾਨ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਹੋਣਗੇ।ਪ੍ਰਧਾਨਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਕਰਨਗੇ। ਡਾ: ਮਹਿਲ ਸਿੰਘ ਪ੍ਰਿੰਸੀਪਲ ਖਾਲਸਾ ਕਾਲਜ ਵਿਸ਼ੇਸ਼ ਮਹਿਮਾਨ ਹੋਣਗੇ।
ਇਸ ਮੌਕੇ ਡਾ: ਹਰਿਭਜਨ ਸਿੰਘ, ਪ੍ਰੋ: ਸੁਖਦਿਆਲ ਸਿੰਘ, ਡਾ: ਇੰਦਰਜੀਤ ਸਿੰਘ ਗੋਗੋਆਣੀਂ ਅਤੇ ਡਾ: ਜਸਵੰਤ ਸਿੰਘ ਬੁਗਰਾਂ ਵਲੋਂ ਟਕਸਾਲ ਸੰਕਲਪ ਅਤੇ ਦਮਦਮੀ ਟਕਸਾਲ, ਦਮਦਮੀ ਟਕਸਾਲ ਸਥਾਪਨਾ ਅਤੇ ਵਿਕਾਸ ਦਾ ਇਤਿਹਾਸ, ਦਮਦਮੀ ਟਕਸਾਲ ਦਾ ਸਿੱਖ ਸਮਾਜ ’ਤੇ ਪ੍ਰ੍ਰਭਾਵ, ਬਾਬਾ ਦੀਪ ਸਿੰਘ ਜੀ ਸ਼ਹੀਦ : ਜੀਵਨ ਤੇ ਯੋਗਦਾਨ ਵਿਸ਼ਿਆਂ ’ਤੇ ਖੋਜ ਪਰਚੇ ਪੜੇ ਜਾਣਗੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media