ਪਠਾਨਕੋਟ, 31 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਪਠਾਨਕੋਟ `ਚ ਖੇਡਾਂ ਦਾ ਪੱਧਰ ਉਚਾ
ਚੁਕਿਆ ਜਾਵੇਗਾ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੁੜਨ ਦੇ ਲਈ ਜਾਗਰੁਕ ਕੀਤਾ ਜਾਵੇਗਾ।ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਜਿਲ੍ਹਾ ਸਿੱਖਿਆ ਵਿਭਾਗ ਅਤੇ ਜਿਲ੍ਹਾ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੇ ਦਫਤਰ ਵਿੱਖੇ ਆਯੋਜਿਤ ਇੱਕ ਮੀਟਿੰਗ ਕਰਨ ਮਗਰੋਂ ਦਿੱਤੀ।ਰਾਜੇਸ਼ਵਰ ਸਿੰਘ ਸਲਾਰੀਆ ਜਿਲ੍ਹਾ ਸਾਇੰਸ ਸੁਪਰਵਾਈਜਰ ਸਿੱਖਿਆ ਵਿਭਾਗ, ਕੁਲਵਿੰਦਰ ਸਿੰਘ ਜਿਲ੍ਹਾ ਖੇਡ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਇਸ ਸਮੇਂ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਪਠਾਨਕੋਟ ਵਿਖੇ ਚੱਲ ਰਹੇ 22 ਸਰਕਾਰੀ ਸਕੂਲਾਂ ਅੰਦਰ ਖੇਡਾਂ ਦਾ ਮਿਆਰ ਉੱਚਾ ਚੁਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾ 10 ਪ੍ਰਾਇਮਰੀ ਸਕੂਲ ਅਤੇ 12 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਖੇਡਾਂ ਨਾਲ ਨੋਜਵਾਨਾਂ ਨੂੰ ਜੋੜਿਆ ਜਾਵੇਗਾ। ਸਕੂਲਾਂ ਵਿੱਚ ਖੇਡਾ ਦਾ ਸਾਮਾਨ ਜੋ ਚਾਹੀਦਾ ਹੈ ਉਸ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ ਤਾਂ ਜੋ ਨੋਜਵਾਨ ਖੇਡਾਂ ਨਾਲ ਜੁੜਨ ਅਤੇ ਚੰਗੀ ਸਿੱਖਿਆ ਦੇ ਨਾਲ ਨਾਲ ਚੰਗੀ ਸਿਹਤ ਦੇ ਵੀ ਧਨੀ ਬਣ ਸਕਣ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਇੱਕ ਸਰਕਾਰੀ ਸਕੂਲ ਨੂੰ ਖੇਡਾਂ ਵਿੱਚ ਵਿਸਵ ਪੱਧਰ ਤੇ ਸਹੁਲਤਾ ਦਿੱਤੀਆਂ ਜਾਣਗੀਆ।ਉਨ੍ਹਾਂ ਜਿਲ੍ਹਾ ਖੇਡ ਅਫਸ਼ਰ ਨੂੰ ਵੀ ਕਿਹਾ ਕਿ ਜਿਨ੍ਹਾਂ ਸਕੂਲਾਂ ਅੰਦਰ ਖੇਡਾਂ ਦੇ ਕੌਚ ਨਹੀਂ ਹਨ ਉਨ੍ਹਾਂ ਸਕੂਲਾਂ ਅੰਦਰ ਕੌਚ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਸਕੂਲ ਅੰਦਰ ਘੱਟ ਤੋਂ ਘੱਟ ਇੱਕ ਖੇਡ ਦਾ ਮੈਦਾਨ ਜਰੂਰ ਤਿਆਰ ਕੀਤਾ ਜਾਵੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media