ਪਠਾਨਕੋਟ, 31 ਅਗਸਤ (ਪੰਜਾਬ ਪੋਸਟ ਬਿਊਰੋ) – ਫਸਲਾਂ ਨੂੰ ਲੱਗਣ ਵਾਲੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੀ
ਸੁਚੱਜੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਗੁਣਵਤਾ ਭਰਪੂਰ ਖੇਤੀ ਪੈਦਾਵਾਰ ਕਰਨ ਦੇ ਨਾਲ ਨਾਲ ਮਨੁੱਖੀ ਅਤੇ ਪਸ਼ੂਆਂ ਨੂੰ ਬਿਮਾਰੀਆਂ ਲੱਗਣ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਦੇ ਪਿੰਡ ਜੰਗਲ ਵਿੱਚ ਮਾਸਟਰ ਗਿਆਨ ਸਿੰਘ ਦੇ ਫਾਰਮ `ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਪ੍ਰੇਰਿਤ ਕਰਦਿਆਂ ਕਹੇ।ਉਨਾਂ ਦੇ ਨਾਲ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਮਿਸ ਮਨਜੀਤ ਕੌਰ ਖੇਤੀ ਉਪ ਨਿਰੀਖਕ, ਬਲਵਿੰਦਰ ਸਿੰਘ, ਮਨਦੀਪ ਹੰਸ ਸਹਾਇਕ ਤਕਨੀਕੀ ਪ੍ਰਬੰਧਕ, ਸੁਰੈਣ ਸਿੰਘ, ਸ਼ਾਮ ਲਾਲ ਪ੍ਰਧਾਨ ਸਮੇਤ ਹੋਰ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਝੋਨੇ ਅਤੇ ਬਾਸਮਤੀ ਨੂੰ ਕਈ ਤਰਾਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਨੁਕਸਾਨ ਕਰਦੀਆਂ ਹਨ, ਜਿਸ ਨਾਲ ਪੈਦਾਵਾਰ ਘਟਣ ਨਾਲ ਨਾਲ ਕਿਸਾਨ ਦੀ ਖੇਤੀ ਆਮਦਨ ਘਟ ਜਾਂਦੀ ਹੈ।ਉਨਾਂ ਕਿਹਾ ਕਿ ਕੁੱਝ ਥਾਵਾਂ `ਤੇ ਝੋਨੇ ਅਤੇ ਬਾਸਮਤੀ ਤੇ ਤਣੇ ਦੁਆਲੇ ਪੱਤੇ ਦੇ ਝੁਲਸ ਰੋਗ ਦਾ ਹਮਲਾ ਵੇਖਣ ਨੂੰ ਮਿਲਿਆ ਹੈ।ਉਨਾਂ ਕਿਹਾ ਕਿ ਇਸ ਰੋਗ ਕਾਰਨ ਪੱਤੇ ਉੱਤੇ ਸਲੇਟੀ ਤੋ ਹਰੇ ਰੰਗ ਦੀਆਂ ਧਾਰੀਆਂ (ਜਿੰਨਾਂ ਦੇ ਸਿਰੇ ਜਾਮਨੀ ਹੁੰਦੇ ਹਨ) ਪਾਣੀ ਦੀ ਸਤਾਹ ਤੋਂ ਉਪਰ ਪੈ ਜਾਂਦੀਆਂ ਹਨ, ਜੋ ਧਾਰੀਆਂ ਬਾਅਦ ਵਿੱਚ ਇੱਕ ਦੂਸਰੀ ਨਾਲ ਮਿਲ ਜਾਂਦੀਆਂ ਹਨ।ਉਨਾਂ ਕਿਹਾ ਕਿ ਇਸ ਬਿਮਾਰੀ ਕਾਰਨ ਮੁੰਜਰਾਂ ਵਿੱਚ ਦਾਣੇ ਪੂਰੇ ਨਹੀ ਬਣਦੇ ਇਸ ਦਾ ਵਧੇਰੇ ਹਮਲਾ ਆਮ ਕਰਕੇ ਫਸਲ ਨਿਸਰਨ ਵੇਲੇ ਹੁੰਦਾ ਹੈ।ਇਸ ਰੋਗ ਦੀ ਰੋਕਥਾਮ ਬਾਰੇ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਅਤੇ ਬਾਸਮਤੀ ਨੂੰ ਸਿਫਾਰਸ਼ਾਂ ਅਨੁਸਾਰ ਹੀ ਯੂਰੀਆਂ ਖਾਦ ਦੀ ਵਰਤੋ ਕਰਨੀ ਚਾਹੀਦੀ ਹੈ।
ਉਨਾਂ ਕਿਹਾ ਕਿ ਜੇਕਰ ਬਿਮਾਰੀ ਦਾ ਹਮਲਾ ਜ਼ਿਆਦਾ ਹੈ ਤਾਂ ਫਲੂਜੀਲਾਜੋਲ+ਕਾਰਬੈਂਡਾਜ਼ੋਲ 37.5 ਈ ਸੀ ਜਾਂ 80 ਗ੍ਰਾਮ ਨੈਟੀਵੋ -75 ਜਾਂ 200 ਮਿ.ਲੀ.ਮੋਨਸਰਨ ਡਬਲਿਯੂ ਜੀ ਜਾਂ 200 ਮਿ.ਲੀ.ਫੋਲੀਕਰ ਜਾਂ 200 ਮਿਲੀਲਿਟਰ ਐਮੀਸਟਾਰ 325 ਐਸ ਸੀ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਬੂਟੇ ਦੇ ਮੁੱਢਾਂ ਵੱਲ ਛਿੜਕਾਅ ਕਰੋ, ਪਰ ਇਹ ਛਿੜਕਾਅ ਫਸਲ ਦੇ ਨਿਸਰਣ ਤੋਂ ਪਹਿਲਾਂ ਹੀ ਕੀਤੀ ਜਾਵੇ ਅਤੇ ਨਿਸਰਣ ਤੋਂ ਬਾਅਦ ਕਿਸੇ ਦਵਾਈ ਦਾ ਛਿੜਕਾਅ ਨਾਂ ਕਰੋ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media