Saturday, April 18, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਅਲੌਕਿਕ ਨਗਰ ਕੀਰਤਨ

 ਗਿਆਨੀ ਜਗਤਾਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ PUNJ3108201909ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੀ ਆਰੰਭਤਾ ਸਮੇਂ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮੇ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ’ਚ ਸੁਸ਼ੋਭਿਤ ਕੀਤਾ। ਇਸ ਦੌਰਾਨ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਮਾਹੌਲ ਨੂੰ ਖੂਬਸੂਰਤ ਬਣਾ ਰਹੀ ਸੀ। ਦੂਰੋਂ-ਨੇੜਿਓਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ, ਗੱਤਕਾ ਅਖਾੜਿਆਂ, ਸਭ-ਸੁਸਾਇਟੀਆਂ, ਸਕੂਲੀ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਸੰਗਤਾਂ ਵੱਲੋਂ ਥਾਂ-ਥਾਂ ਛਬੀਲਾਂ ਅਤੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਦੇ ਸਾਰੇ ਰਸਤੇ ਵਿਚ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ ਸੀ ਅਤੇ ਥਾਂ-ਥਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।ਪਰੰਪਰਾ ਅਨੁਸਾਰ ਨਗਰ ਕੀਰਤਨ ਕਰੋੜੀ ਚੌਂਕ ਅਤੇ ਬਾਬਾ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ।
    ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਇਤਿਹਾਸ ਵਿਚੋਂ ਇਸ ਮਹਾਨ ਨਗਰ ਕੀਰਤਨ ਦੀ ਪਰੰਪਰਾ ਸਬੰਧੀ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ 1604 ਈ: ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਉਪਰੰਤ ਬਾਬਾ ਬੁੱਢਾ ਜੀ ਅਤੇ ਸਿੱਖ ਸੰਗਤਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਲਿਜਾਇਆ ਗਿਆ ਸੀ ਅਤੇ ਇਸੇ ਪਰੰਪਰਾ ਤਹਿਤ ਹਰ ਸਾਲ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦਾ ਅੰਮ੍ਰਿਤਮਈ ਉਪਦੇਸ਼ ਜੀਵਨ ਵਿਚ ਕਮਾਉਣ ਦੀ ਅਪੀਲ ਵੀ ਕੀਤੀ। ਇਸ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ।
    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਬਲਦੇਵ ਸਿੰਘ ਚੂੰਘਾ, ਭਾਈ ਅਜਾਇਬ ਸਿੰਘ ਅਭਿਆਸੀ, ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਮਨਜੀਤ ਸਿੰਘ ਬਾਠ ਤੇ ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਅਕਾਲੀ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ ਤੇ ਨਿਸ਼ਾਨ ਸਿੰਘ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਲਖਬੀਰ ਸਿੰਘ, ਬਘੇਲ ਸਿੰਘ, ਹਰਪ੍ਰੀਤ ਸਿੰਘ, ਅਮਰਬੀਰ ਸਿੰਘ ਢੋਟ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply