ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ ਸੰਗਤ ਲਈ ਖਿੱਚ ਦਾ ਕੇਂਦਰ ਬਣੇ। ਜਲੌ ਵਿਚ ਸ੍ਰੀ ਦਰਬਾਰ ਸਾਹਿਬ ਦੇ ਤੋਸ਼ੇ ਖਾਨੇ ’ਚ ਸੁਰੱਖਿਅਤ ਬੇਸ਼ਕੀਮਤੀ ਵਸਤੂਆਂ ਦੇ ਸੰਗਤ ਨੇ ਦਰਸ਼ਨ ਕੀਤੇ। ਇਸ ਤੋਂ ਇਲਾਵਾ ਬੀਤੇ ਦਿਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਇਥੇ ਸਥਿਤ ਹੋਰ ਅਸਥਾਨਾਂ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਵੀ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ-ਬਿਰੰਗੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਦੀ ਸ਼ਾਨਦਾਰ ਸਜਾਵਟ ਦਾ ਵੀ ਸੰਗਤ ਨੇ ਭਰਪੂਰ ਅਨੰਦ ਮਾਣਿਆ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਵਿਸ਼ਵ ਵਿਚ ਵਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿਚ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਸ਼ਵ ਦੇ ਉਹ ਪਾਵਨ ਧਾਰਮਿਕ ਗ੍ਰੰਥ ਹਨ, ਜੋ ਮਨੁੱਖ ਦੀ ਹਰ ਪੱਖ ਤੋਂ ਅਗਵਾਈ ਕਰਦੇ ਹਨ।ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ਼ ਪਾਵਨ ਗੁਰਬਾਣੀ ਵਿਚ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਾਵਨ ਗੁਰਬਾਣੀ ਦੇ ਮੁੱਲਵਾਨ ਬਚਨਾਂ ਦੇ ਧਾਰਨੀ ਬਣ ਕੇ ਜੀਵਨ ਜਿਊਣ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media