Saturday, September 19, 2026

ਬੇਰੀਗੇਟ ਆਈ.ਟੀ.ਆਈ ‘ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ 40 ਪੌਦੇ

PUNJ0209201905

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ 550 ਪੌਦੇ ਲਗਾਉਣ ਦੀ ਮੁਹਿੰਮ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਇਸੇ ਹੀ ਲੜੀ ਤਹਿਤ ਅੰਮ੍ਰਿਤਸਰ ਸ਼ਹਿਰ ਵਿੱਚ ਸਕੂਲਾਂ, ਕਾਲਜਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਜੰਗੀ ਪੱਧਰ `ਤੇ ਜਾਰੀ ਹੈ।  ਸੋਨੀ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਸ਼ ਸੋਨੀ ਵੱਲੋਂ ਬੇਰੀਗੇਟ ਆਈ.ਟੀ.ਆਈ ਵਿਖੇ 40 ਪੌਦੇ ਲਗਾਏ ਗਏ।ਸੋਨੀ ਨੇ ਕਿਹਾ ਕਿ ਕੇਵਲ ਪੌਦੇ ਲਗਾਉਣ ਨਾਲ ਹੀ ਵਾਤਾਵਰਣ ਨੂੰ ਸੁਰੱਖਿਅਤ ਨਹੀਂ ਰੱਖਿਆ ਜਾ ਸਕਦਾ ਬਲਕਿ ਇਨ੍ਹਾਂ ਦੀ ਸਾਂਭ ਸੰਭਾਲ ਕਰਨੀ ਵੀ ਬਹੁਤ ਜਰੂਰੀ ਹੈ।ਉਨਾਂ ਨੇ ਕਿਹਾ ਕਿ ਧੰਨ ਧੰਨ ਬਾਬਾ ਦੀਪ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਸਹਿਰ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਪੌਦੇ ਲਗਾਏ ਜਾ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
     ਇਸ ਮੌਕੇ ਆਈ.ਟੀ.ਆਈ ਬੇਰੀਗੇਟ ਦੇ ਪ੍ਰਿੰਸੀਪਲ ਅਨੁਰਾਗ, ਕੌਂਸਲਰ ਵਿਕਾਸ ਸੋਨੀ, ਰਮਨ ਕੁਮਾਰ, ਗੌਰਵ ਭੱਲਾ, ਓ.ਐਸ.ਡੀ ਕੈਪਟਨ ਸੰਜੀਵ ਸ਼ਰਮਾ ਵੀ ਹਾਜਰ ਸਨ।
 

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply