Wednesday, June 17, 2026

ਡਿਪਟੀ ਕਮਿਸ਼ਨਰ ਵੱਲੋਂ ਵੋਟਰ ਸੂਚੀਆਂ ਤਸਦੀਕ ਕਰਨ ਦੇ ਪ੍ਰੋਗਰਾਮ ਦੀ ਸ਼ੁਰੂਆਤ

ਵੋਟਰ ਘਰ ਬੈਠ ਕੇ ਵੀ ਆਪਣੇ ਵੇਰਵੇ ਤਸਦੀਕ ਕਰ ਸਕਦੇ ਹਨ-ਡਿਪਟੀ ਕਮਿਸ਼ਨਰ

PUNJ0209201907

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਯੋਗਤਾ ਮਿਤੀ 1 ਜਨਵਰੀ 2020 ਦੇ ਅਧਾਰ ਉਤੇ ਵੋਟਰ ਸੂਚੀ ਦੀ ਸੁਧਾਈ ਦੇ ਪ੍ਰੋਗਰਾਮ ਅਨੁਸਾਰ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਪ੍ਰੀ-ਰਵੀਜ਼ਨ ਐਕਟੀਵਿਟੀ ਵਜੋਂ ਵੋਟਰ ਵੈਰੀਫੀਕੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ।ਉਨਾਂ ਇਸ ਬਾਬਤ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ ਅਤੇ ਹੋਰ ਚੋਣ ਅਮਲੇ ਨਾਲ ਮੀਟਿੰਗ ਵੀ ਕੀਤੀ ਅਤੇ ਸਾਰੇ ਪ੍ਰੋਗਰਾਮ ਦੇ ਵੇਰਵੇ ਸਾਂਝੇ ਕੀਤੇ।ਢਿਲੋਂ ਨੇ ਹਦਾਇਤ ਕੀਤੀ ਕਿ ਜਿਲ੍ਹੇ ਦੇ ਹਰੇਕ ਵੋਟਰ ਦੇ ਵੇਰਵੇ ਘਰ-ਘਰ ਜਾ ਕੇ ਤਸਦੀਕ ਕੀਤੇ ਜਾਣ। ਉਨਾਂ ਕਿਹਾ ਕਿ ਇਸ ਕੰਮ ਲਈ ਬੂਥ ਲੇਵਲ ਅਫਸਰ 15 ਅਕਤੂਬਰ ਤੱਕ ਹਰੇਕ ਘਰ ਵਿਚ ਦਸਤਕ ਦੇਣ।
        ਉਨਾਂ ਦੱਸਿਆ ਕਿ ਆਮ ਲੋਕ ਜੋ ਵੀ ਵੋਟਰ ਹੈ, ਪੋਰਟਲ ਲਾਗਇਨ ਕਰਕੇ ਜਾਂ ਮੋਬਾਈਲ ਫੋਨ `ਤੇ ਵੋਟਰ ਹੈਲਪ ਲਾਈਨ ਐਪਲੀਕੇਸ਼ਨ ਰਾਹੀਂ ਆਪਣੇ ਅਤੇ ਆਪਣੇ ਪਰਿਵਾਰ ਦੇ ਵੇਰਵੇ ਤਸਦੀਕ ਕਰ ਸਕਦਾ ਹੈ।ਉਨਾਂ ਕਿਹਾ ਕਿ ਇਸ ਕੋਸ਼ਿਸ਼ ਨਾਲ ਵੋਟਰ ਸੂਚੀਆਂ ਵਿਚੋਂ ਤਰੁਟੀਆਂ ਦੂਰ ਹੋ ਸਕਦੀਆਂ ਹਨ। ਇਸ ਮੌਕੇ ਚੋਣ ਕਾਨੂੰਗੋ ਰਜਿੰਦਰ ਸਿੰਘ ਅਤੇ ਹੋਰ ਅਮਲਾ ਵੀ ਹਾਜ਼ਰ ਸੀ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply