Monday, November 23, 2026

ਜਿਲ੍ਹਾ ਜੇਲ੍ਹ ਸੰਗਰੂਰ ਅਤੇ ਸਬ ਜੇਲ੍ਹ ਮਲੇਰਕੋਟਲਾ ਵਿਖੇ 7 ਵਿਚਾਰ ਅਧੀਨ ਬੰਦੀਆਂ ਨੂੰ ਰਿਹਾਅ ਕਰਨ ਦੇ ਆਦੇਸ਼

PUNJ0209201910ਲੌਂਗੋਵਾਲ, 2 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਸਕੱਤਰ-ਕਮ-ਸੀ.ਜੇ.ਐਮ ਸ਼੍ਰੀਮਤੀ ਨੀਤਿਕਾ ਵਰਮਾ ਵਲੋਂ ਜਿਲ੍ਹਾ ਜੇਲ੍ਹ ਸੰਗਰੂਰ ਅਤੇ ਸਬ ਜੇਲ੍ਹ ਮਲੇਰਕੋਟਲਾ ਵਿਖੇ ਕੈਂਪ ਕੋਰਟ ਲਗਾਈ। ਇਸ ਦੌਰਾਨ ਉਨ੍ਹਾਂ ਨੇ ਵਿਚਾਰ ਅਧੀਨ 5 ਅਪਰਾਧਿਕ ਮਾਮਲਿਆਂ ਦੀ ਸੁਣਵਾਈ ਦੀ ਪ੍ਰਕਿਰਿਆ ਪੂਰੀ ਕਰਨ ਉਪਰੰਤ 7 ਬੰਦੀਆਂ ਨੂੰ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ।ਕੈਂਪ ਕੋਰਟ ਦੌਰਾਨ ਕੁੱਲ 6 ਮਾਮਲੇ ਰੱਖੇ ਗਏ।ਸੀ.ਜੇ.ਐਮ ਨੇ ਉਕਤ ਬੰਦੀਆਂ ਦੀ ਰਿਹਾਈ ਦੇ ਆਦੇਸ਼ ਜਾਰੀ ਕੀਤੇ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਵੀ ਅਪਰਾਧਿਕ ਮਾਮਲੇ `ਚ ਸ਼ਾਮਿਲ ਨਾ ਹੋਣ ਦੀ ਹਦਾਇਤ ਕੀਤੀ।ਸ੍ਰੀਮਤੀ ਨੀਤਿਕਾ ਵਰਮਾ ਨੇ ਵਿਚਾਰ ਅਧੀਨ ਬੰਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕੀਤਾ। ਇਸ ਦੌਰਾਨ ਜੇਲ੍ਹ ਸੁਪਰਡੈਂਟ ਸੰਗਰੂਰ ਅਤੇ ਡਿਪਟੀ ਸੁਪਰਡੈਂਟ ਸਬ ਜੇਲ੍ਹ ਮਲੇਰਕੋਟਲਾ ਨੇ ਦੱਸਿਆ ਕਿ ਮਹੀਨੇ ਵਿੱਚ ਦੋ ਵਾਰੀ ਵਿਚਾਰ ਅਧੀਨ ਕੈਦੀਆਂ ਦੀ ਸੂਚੀ ਤਿਆਰ ਕੀਤੀ ਜਾਂਦੀ ਹੈ।
 

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply