Monday, April 27, 2026

ਅੰਤਰਰਾਸ਼ਟਰੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ਼ `ਚ ਖੜਗਪੁਰ ਤੋਂ ਅੱਗੇ ਰਵਾਨਾ

PUNJ0209201920ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਖੜਗਪੁਰ ਤੋਂ ਜਮਸ਼ੇਦਪੁਰ ਲਈ ਖ਼ਾਲਸਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋ ਗਿਆ।ਸੰਗਤ ਵੱਲੋਂ ਜੈਕਾਰਿਆਂ ਨਾਲ ਸ਼ਰਧਾ ਪ੍ਰਗਟਾਈ ਗਈ।ਇਸ ਤੋਂ ਪਹਿਲਾਂ ਇਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਰੀਦਾ ਖੜਗਪੁਰ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦਾ ਸੰਦੇਸ਼ ਮਨੁੱਖੀ ਜੀਵਨ ਲਈ ਬੇਹੱਦ ਅਹਿਮ ਹੈ ਅਤੇ ਹਰ ਸਿੱਖ ਦਾ ਫ਼ਰਜ਼ ਬਣਦਾ ਹੈ ਕਿ ਗੁਰੂ ਹੁਕਮਾਂ ਅਨੁਸਾਰ ਜੀਵਨ ਬਤੀਤ ਕਰੇ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਮੌਕੇ ਹੋਣ ਵਾਲੇ ਗੁਰਮਤਿ ਸਮਾਗਮਾਂ ਸਮੇਂ ਪੁੱਜਣ ਲਈ ਸੰਗਤ ਨੂੰ ਅਪੀਲ ਵੀ ਕੀਤੀ।ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਨਗਰ ਕੀਰਤਨ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਹ ਸਾਡੇ ਸਮਿਆਂ ਦਾ ਅਹਿਮ ਮੌਕਾ ਹੈ, ਜੋ ਅਗਲੇ ਸਮਿਆਂ ਦੌਰਾਨ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਦਰਜ਼ ਹੋਵੇਗਾ।
    ਇਸੇ ਦੌਰਾਨ ਨਗਰ ਕੀਰਤਨ ਦੀ ਅੱਗੇ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ।ਇਸ ਮੌਕੇ ਵੱਡੀ ਗਿਣਤੀ ਸੰਗਤਾਂ ਤੋਂ ਇਲਾਵਾ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਜਤਿੰਦਰਪਾਲ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੜਗਪੁਰ, ਰਵਿੰਦਰ ਸਿੰਘ ਮੀਤ ਪ੍ਰਧਾਨ, ਗੁਰਦੀਪ ਸਿੰਘ ਤੂਰ, ਨਰਿੰਦਰ ਸਿੰਘ ਸੈਕਟਰੀ, ਹਰਦੀਪ ਸਿੰਘ ਕੈਸ਼ੀਅਰ, ਮਨਜੀਤ ਸਿੰਘ ਚੇਅਰਮੈਨ, ਹਰਜਿੰਦਰ ਸਿੰਘ, ਹੈਡ ਗ੍ਰੰਥੀ ਭਾਈ ਚਰਨਜੀਤ ਸਿੰਘ, ਗਗਨਦੀਪ ਸਿੰਘ, ਜਸਪਾਲ ਸਿੰਘ ਮੈਨੇਜਰ, ਗੁਵਿੰਦਰ ਸਿੰਘ, ਗੁਰਵਿੰਦਰ ਪ੍ਰਚਾਰਕ ਜੰਮੂ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਵਧੀਕ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਇੰਚਾਰਜ ਗੁਰਚਰਨ ਸਿੰਘ ਕੁਹਾਲਾ, ਅਜੀਤ ਸਿੰਘ, ਹਰਜੀਤ ਸਿੰਘ ਆਦਿ ਮੌਜੂਦ ਸਨ।
 

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply