Sunday, April 26, 2026

ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਹੜ੍ਹ ਪ੍ਰਭਾਵਿਤ ਇਲਾਕਿਆਂ `ਚ ਵੰਡੇਗੀ ਮਾਰਕਫੈਡ ਦੀ ਪਸ਼ੂ ਫੀਡ

ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਪ੍ਰਭਾਵਿਤਾਂ ਨੂੰ ਵੰਡੇ ਜਾਣਗੇ 20000 ਗਰਮ ਕੰਬਲ

Dr.SP Singh Oberai Picਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸ ਬਿਊਰੋ) – ਲੰਮੇ ਸਮੇਂ ਤੋਂ ਨਿਰਸਵਾਰਥ ਭਾਵਨਾ ਨਾਲ ਅਰਬ ਦੇਸ਼ਾਂ `ਚ ਫਸੇ ਨੌਜਵਾਨਾਂ ਨੂੰ ਫਾਂਸੀ ਤੋਂ ਬਚਾਉਣ, ਵਿਦੇਸ਼ ਮਾਰ ਜਾਣ ਵਾਲੇ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪੰਜਾਬ ਸਮੇਤ ਹੋਰਨਾਂ ਸੂਬਿਆਂ ਅੰਦਰ ਲੋੜਵੰਦ ਲੋਕਾਂ ਦੀ ਸਿਹਤ ਤੇ ਸਿੱਖਿਆ ਦੀ ਬਿਹਤਰੀ ਤੋਂ ਇਲਾਵਾ ਸਮਾਜ ਦੇ ਹਰੇਕ ਖੇਤਰ `ਚ ਵੱਡੇ ਪੱਧਰ `ਤੇ ਸੇਵਾ ਦੇ ਕਾਰਜ਼ ਕਰਨ ਵਾਲੀ ਸਮਾਜ ਸੇਵੀ ਸੰਸਥਾ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪੰਜਾਬ ਅੰਦਰ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਤੇ ਬੇਜ਼ੁੁਬਾਨੇ ਪਸ਼ੂਆਂ ਦੀ ਮਦਦ ਲਈ ਕੰਮ ਅਰੰਭੇ ਗਏ ਹਨ।
ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਤੋਂ ਇਲਾਵਾ ਤਰਨਤਾਰਨ ਇਕਾਈ ਦੇ ਪ੍ਰਧਾਨ ਪ੍ਰਿੰਸ ਧੁੰਨਾ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਦੁਬਈ ਦੇ ਉਘੇ ਕਾਰੋਬਾਰੀ ਡਾ. ਐਸ.ਪੀ ਸਿੰਘ ਉਬਰਾਏ ਵਲੋਂ ਜਿਥੇ ਪਹਿਲਾਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਮਾਹਿਰ ਡਾਕਟਰਾਂ ਦੀਆਂ ਟੀਮਾਂ ਤੇ ਮੈਡੀਕਲ ਸਹੂਲਤਾਂ ਨਾਲ ਲੈਸ ਵੈਨਾਂ ਭੇਜ ਕੇ ਬਿਮਾਰ ਤੇ ਲੋੜਵੰਦ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ ਉੱਥੇ ਹੀ ਹੁਣ ਟਰੱਸਟ ਨੇ ਫੈਸਲਾ ਲਿਆ ਹੈ ਕਿ ਇਸ ਹੜ੍ਹ ਕਾਰਨ ਪ੍ਰਭਾਵਿਤ ਹੋਏ ਵੱਖ-ਵੱਖ ਜਿਲ੍ਹਿਆਂ `ਚ ਪਸ਼ੂਆਂ ਲਈ ਮਾਰਕਫੈਡ ਦੀ ਬਣੀ ਮਿਆਰੀ ਫੀਡ ਦਾ 1000 ਤੋੜਾ ਪਹਿਲੇ ਪੜਾਅ ਦੌਰਾਨ ਵੰਡਿਆ ਜਾਵੇਗਾ।ਜਿਸ ਦੀ ਸ਼ੁਰੂਆਤ ਤਰਨਤਾਰਨ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕੇ ਤੋਂ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਇਹ ਵੀ ਅਹਿਮ ਫੈਸਲਾ ਕੀਤਾ ਗਿਆ ਹੈ ਕਿ ਆਉਣ ਵਾਲੇ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਹੋਇਆਂ ਟਰੱਸਟ ਹੜ੍ਹ ਪ੍ਰਭਾਵਿਤ ਇਲਾਕੇ `ਚ ਪੀੜਤ ਲੋਕਾਂ ਨੂੰ ਪਹਿਲੇ ਪੜਾਅ ਤਹਿਤ 20000 ਵਧੀਆ ਕਵਾਲਿਟੀ ਦੇ ਗਰਮ ਕੰਬਲ ਵੰਡੇਗੀ।
 

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply