Monday, April 20, 2026

5ਵਾਂ ਮੈਗਾ ਰੋਜ਼ਗਾਰ ਮੇਲਾ 9 ਤੋਂ 30 ਸਤੰਬਰ ਤੱਕ

ਪ੍ਰਾਈਵੇਟ ਖੇਤਰ `ਚ 2.10 ਲੱਖ ਨੌਕਰੀਆਂ ਤੇ ਇੱਕ ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਕਰਜ਼ੇ ਦੀ ਕੀਤੀ ਜਾਵੇਗੀ ਪੇਸ਼ਕਸ਼ – ਚੰਨੀ
ਚੰਡੀਗੜ, 2 ਸਤੰਬਰ (ਪੰਜਾਬ ਪਸੋਟ ਬਿਊਰੋ) – ਪੰਜਾਬ ਸਰਕਾਰ ਵੱਲੋਂ 9 ਸਤੰਬਰ ਤੋਂ 30 ਸਤੰਬਰ, 2019 ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਲਾਏ ਜਾਣਗੇ, ਇੰਨਾਂ PUNJ0209201929ਮੇਲਿਆਂ ਵਿੱਚ ਪ੍ਰਾਈਵੇਟ ਖੇਤਰ ’ਚ 2.10 ਲੱਖ ਨੌਕਰੀਆਂ ਦੀ ਪੇਸ਼ਕਸ਼ ਦੇ ਨਾਲ ਨਾਲ 1 ਲੱਖ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਕਰਜ਼ੇ ਦੀ ਸਹੂਲਤ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਕੀਤੀ ਪੈ੍ਰਸ ਕਾਨਫਰੰਸ ਦੌਰਾਨ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਹਰੇਕ ਜ਼ਿਲੇ ਵਿੱਚ ਅਤੇ ਸੂਬੇ ਭਰ ਵਿੱਚ ਕੁੱਲ 82 ਥਾਵਾਂ ’ਤੇ ਆਯੋਜਿਤ ਕੀਤੇ ਜਾਣਗੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਅਕਤੂਬਰ ਨੂੰ ਰੋਪੜ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।
ਰੋਜ਼ਗਾਰ ਉਤਪਤੀ ਮੰਤਰੀ ਨੇ ਦੱਸਿਆ ਕਿ 5ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਇੱਕ ਵਿਸੇਸ਼ ਉਪਰਾਲੇ ਦੇ ਤਹਿਤ 18 ਸਤੰਬਰ ਨੂੰ ਆਈ.ਐਸ.ਬੀ ਮੋਹਾਲੀ ਵਿਖੇ ਉੱਚ-ਪੱਧਰੀ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਲਗਭਗ 25 ਬੁਹ-ਕੌਮੀ ਕੰਪਨੀਆਂ ਵਲੋਂ 3 ਤੋਂ9 ਲੱਖ ਰੁਪਏ ਦੇ ਪੈਕੇਜ ਵਾਲੀਆਂ 800 ਨੌਕਰੀਆਂ ਮੁਹੱਈਆਂ ਕਰਵਾਈਆਂ ਜਾਣਗੀਆਂ।
             ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਜਲਦ ਹੀ 1 ਲੱਖ ਸਰਕਾਰੀ ਨੌਕਰੀਆਂ ਲਈ ਭਰਤੀ ਕਰੇਗੀ ਅਤੇ ਇਹਨਾਂ ਅਸਾਮੀਆਂ ਦੀ ਭਰਤੀ ਲਈ ਕਾਰਵਾਈ ਬੜੀ ਤੇਜੀ ਨਾਲ ਚੱਲ ਰਹੀ ਹੈ।
             ਚੰਨੀ ਨੇ ਕਿਹਾ ਕਿ ਇਸ ਤੋਂ ਪਹਿਲ਼ਾਂ ਮੌਜੂਦਾ ਸਰਕਾਰ ਵਲੋਂ ਚਾਰ ਸੂਬਾ ਪੱਧਰੀ ਤੇ ਇੱਕ ਕੌਮਾਂਤਰੀ ਪੱਧਰ ਦੇ ਰੋਜ਼ਗਾਰ ਮੇਲਿਆਂ ਦਾ ਆਯਜਨ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਮੌਜੂਦਾ ਕਾਰਜਕਾਲ ਦੌਰਾਨ ਸਾਲ 2017 ਤੋਂ ਹੁਣ ਤੱਕ, 8 ਲੱਖ ਤੋਂ ਵੱਧ ਨੌਜਵਾਨਾਂ ਨੂੰ ਪ੍ਰਾਈਵੇਟ ਅਤੇ ਸਰਕਾਰੀ ਖੇਤਰ ਵਿੱਚ ਰੋਜ਼ਗਾਰ/ਸਵੈ ਰੋਜ਼ਗਾਰ ਦਿੱਤਾ ਗਿਆ ਹੈ ।
              ਮੰਤਰੀ ਚੰਨੀ ਨੇ ਕਿਹਾ ਕਿ ‘ਪੰਜਾਬ ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਦੇ ਅਧੀਨ ਬੇਰੁਜ਼ਗਾਰ ਨੌਜਵਾਨਾਂ ਦੀ ਸਹਾਇਤਾ ਲਈ ਪੰਜਾਬ ਜੌਬ ਹੈਲਪਲਾਈਨ, ਸ਼ੋਸਲ਼ ਮੀਡੀਆ, ਡਿਜ਼ੀਟਲ ਮੀਡੀਆ, ਵੈਬ ਪੋਰਟਲ ਅਤੇ ਵੈਬਸਾਈਟ ਦੀ ਸ਼ੁਰੂਆਤ ਹੋ ਚੁੱਕੀ ਹੈ।ਇਸੇ ਦੇ ਤਹਿਤ ਵਿਭਾਗ ਹਰੇਕ ਬੇਰੁਜ਼ਗਾਰ ਨੌਜ਼ਵਾਨ ਦੀ ਸਹਾਇਤਾ ਲਈ ਟੈਲੀ-ਕਾਲ ਸੈਂਟਰ ਸਥਾਪਤ ਕਰ ਰਿਹਾ ਹੈ ਜੋ ਕਿ 100 ਮਾਹਿਰਾਂ ਦੀ ਟੀਮ ਵਲੋਂ ਚਲਾਇਆ ਜਾਵੇਗਾ।
          ਇਸ ਮੌਕੇ ਹੋਰ ਪਤਵੰਤਿਆਂ ਤੋਂ ਇਲਾਵਾ ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ, ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਪ੍ਰਵੀਨ ਥਿੰਦ, ਰੋਜ਼ਗਾਰ ਉਤਪਤੀ ਵਿਭਾਗ ਦੀ ਵਧੀਕ ਡਾਇਰੈਕਟਰ ਰਾਜਦੀਪ ਕੌਰ, ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਮੋਹਨਬੀਰ ਸਿੰਘ ਸਿੱਧੂ ਸਮੇਤ ਦੋਵਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply