80 ਪਿੰਡਾਂ ਦੇ 2200 ਮਨਰੇਗਾ ਕਾਮਿਆਂ ਨੇ ਪਾਇਆ ਯੋਗਦਾਨ
ਚੰਡੀਗੜ, 2 ਸਤੰਬਰ (ਪੰਜਾਬ ਪਸੋਟ ਬਿਊਰੋ) – ਹੜਾਂ ਦੀ ਕ੍ਰੋਪੀ ਦਾ ਸਾਹਮਣਾ ਕਰਦਿਆਂ ਪਿੰਡ ਜਾਨੀਆ ਚਾਹਲ ਵਿਖੇ ਸਤਲੁਜ ਦਰਿਆ ਵਿਚ ਪਏ 500 ਫੁੱਟ
ਚੌੜੇ ਪਾੜ ਨੂੰ ਪੂਰਨ ਦਾ ਕੰਮ ਸੋਮਵਾਰ ਸਵੇਰੇ ਮੁਕੰਮਲ ਕਰਕੇ ਇਕ ਵੱਡੀ ਸਫਲਤਾ ਹਾਸਲ ਕੀਤੀ ਗਈ।ਭਾਰਤੀ ਫੌਜ ਦੇ ਇੰਜੀਨੀਅਰਾਂ ਦੀ ਰਹਿਨੁਮਾਈ ਹੇਠ ਡਰੇਨੇਜ ਵਿਭਾਗ ਦੇ ਠੋਸ ਯਤਨਾਂ ਸਦਕਾ ਇਹ ਕੰਮ ਸੰਭਵ ਹੋ ਸਕਿਆ ਹੈ।ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 80 ਪਿੰਡਾਂ ਦੇ 2200 ਮਨਰੇਗਾ ਕਾਮਿਆਂ, ਹੁਨਰਮੰਦ ਕਰਮਚਾਰੀਆਂ, ਪੰਚਾਇਤਾਂ, ਸੰਤ ਬਲਬੀਰ ਸਿੰਘ ਸੀਚੇਵਾਲ ਸਮੇਤ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਵਲੰਟੀਅਰਾਂ ਅਤੇ ਹੋਰਨਾਂ ਨੇ ਇਸ ਕਾਰਜ ਵਿੱਚ ਆਪਣਾ ਯੋਗਦਾਨ ਪਾਇਆ।
ਜਾਨੀਆ ਚਾਹਲ ਦੇ ਪਾੜ ਨੂੰ ਪੂਰਨ ਲਈ ਰੇਤ ਦੇ ਬੋਰਿਆਂ ਅਤੇ ਪੱਥਰਾਂ ਦਾ ਬੰਨ ਬਣਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ।ਇਸ ਪਾੜ ਨੂੰ ਪੂਰਨ ਲਈ 3 ਲੱਖ ਮਿੱਟੀ ਦੇ ਬੋਰੇ, 2 ਲੱਖ ਘਣ ਫੁੱਟ ਵੱਡੇ ਪੱਥਰ ਤੇ 270 ਕੁਇੰਟਲ ਤਾਰ ਦੀ ਵਰਤੋਂ ਕੀਤੀ ਗਈ।ਉਹਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਹ ਵੱਡੇ ਪੱਥਰ ਪਠਾਨਕੋਟ ਤੋਂ ਮੰਗਵਾਏ ਗਏ।ਇਹ ਪੱਥਰ ਕਮਾਲਪੁਰ ਮੰਡੀ ਵਿਚ ਇਕੱਠੇ ਕੀਤੇ ਗਏ ਜਿਥੋਂ ਇਨਾਂ ਦੀ ਸਪਲਾਈ ਟਰੈਕਟਰ ਟਰਾਲੀਆਂ ਰਾਹੀਂ ਬੰਨ ਤੱਕ ਕੀਤੀ ਗਈ।
ਹੁਣ, ਮਿੱਟੀ ਨਾਲ ਇਸ ਬੰਨ ਨੂੰ ਹੋਰ ਮਜ਼ਬੂਤੀ ਦੇਣ ਦਾ ਕੰਮ ਸੁਰੂ ਹੋ ਗਿਆ ਹੈ।ਇਸ ਕੰਮ ਲਈ ਭਾਰੀ ਅਰਥ ਮੂਵਰ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਤਿੰਨ-ਚਾਰ ਦਿਨਾਂ ਵਿਚ ਇਹ ਕੰਮ ਪੂਰਾ ਕਰ ਲਿਆ ਜਾਵੇਗਾ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media