Thursday, October 29, 2026

ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ’ਚ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦਾ ਚਾਰਜ਼ ਲਿਆ

ਨੌਜਵਾਨਾਂ ਦਾ ਸਸ਼ਕਤੀਕਰਨ ਪੰਜਾਬ ਸਰਕਾਰ ਦਾ ਉਦੇਸ਼-ਖੇਡ ਤੇ ਯੁਵਾ ਮਾਮਲਿਆਂ ਦੇ ਮੰਤਰੀ ਮੰਤਰੀ

ਚੰਡੀਗੜ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ‘ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਖ-ਵੱਖ ਫੋਰਮਾਂ ’ਚ PUNJ0309201901ਨੌਜਵਾਨਾਂ ਨੂੰ  ਢੁਕਵੀਂ ਨੁਮਾਇੰਦਗੀ ਦੇ ਕੇ ਉਨਾਂ ਦੀ ਵੱਡੀ ਸਮਰੱਥਾ ਦੀ ਸਹੀ ਵਰਤੋਂ ’ਤੇ ਧਿਆਨ ਕੇਂਦਰਤ ਕਰ ਰਹੀ ਹੈ।’ ਇਹ ਪ੍ਰਗਟਾਵਾ ਪੰਜਾਬ ਦੇ ਖੇਡ ਅਤੇ ਯੂਵਾ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਜੰਗਲਾਤ ਭਵਨ ਸੈਕਟ 68 ਵਿਖੇ ਕੀਤਾ।
ਸੁਖਵਿੰਦਰ ਸਿੰਘ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ’ਚ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਵਜੋਂ ਚਾਰਜ ਸੰਭਾਲਿਆ।ਸੁਖਵਿੰਦਰ ਸਿੰਘ ਬਿੰਦਰਾ ਨੂੰ ਰਾਜ ਮੰਤਰੀ ਦਦਾ ਰੁਤਬਾ ਦਿੱਤਾ ਗਿਆ ਹੈ।
               ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਦੇ ਉਚਤਮ ਸਸ਼ਕਤੀਕਰਨ ’ਤੇ ਕੇਂਦਰਤ ਕੀਤਾ ਹੈ ਤਾਂ ਜੋ ਉਨਾਂ ਨੂੰ ਬਦਲਦੀਆਂ ਮੰਗਾਂ ਅਤੇ ਉਦਯੋਗਿਕ ਖੇਤਰ ਵਿੱਚ ਪੈਦਾ ਹੋ ਰਹੇ ਨਵੇਂ ਰੁਝਾਨਾਂ ਅਨੁਸਾਰ ਪੂਰੀ ਤਰਾਂ ਹੁਨਰਮੰਦ ਬਣਾਇਆ ਜਾ ਸਕੇ।ਇਸ ਦੇ ਨਾਲ ਹੀ ਸੂਬਾ ਸਰਕਾਰ ਦਾ ਮਿਸ਼ਨ ਤੰਦਦਰੁਸਤੀ ਦਾ ਉਦੇਸ਼ ਵੀ ਨੌਜਵਾਨਾਂ ਨੂੰ ਸਿਹਤਯਾਬ ਬਨਾਉਣਾ ਹੈ ਅਤੇ ਇਸ ਮਿਸ਼ਨ ਹੇਠ ਨੌਜਵਾਨਾਂ ’ਤੇ ਵਿਸ਼ੇਸ਼ ਤੌਰ ’ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਪੰਜਾਬ ਨੂੰ ਮੁੜ ਖੇਡਾਂ ਦੇ ਸ਼ਕਤੀਸ਼ਲੀ ਗੜ ਵਿੱਚ ਤਬਦੀਲ ਕਰਨ ਲਈ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾ ਵੱਲ ਅਕ੍ਰਸ਼ਿਤ ਕਰਨ ਲਈ ਵੀ ਆਪਣੇ ਮਿਸ਼ਨ ਨੂੰ ਅੱਗੇ ਵਧਾ ਰਹੀ ਹੈ।
            ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਬਿੰਦਰ ਸਿੰਘ ਬਿੰਦਰਾ ਨੇ ਉਨਾਂ ਵਿੱਚ ਵਿਸ਼ਵਾਸ ਰੱਖਣ ਲਈ ਮੁੱਖ ਮੰਤਰੀ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਕੀਤਾ ਅਤੇ ਭਰੋਸਾ ਦੁਵਾਇਆ ਕਿ ਉਹ ਨੌਜਵਾਨਾਂ ਦੀ ਭਲਾਈ ਲਈ ਸਮਾਰਪਣ ਦੀ ਭਾਵਨਾ ਦੇ ਨਾਲ ਹਮੇਸ਼ਾਂ ਹੀ ਕੰਮ ਕਰਦੇ ਰਹਿਣਗੇ।
             ਇਸ ਮੌਕੇ ਐਮ.ਐਲ.ਏ ਬੱਸੀ ਪਠਾਣਾ ਗੁਰਪ੍ਰੀਤ ਸਿੰਘ ਜੀ.ਪੀ, ਐਮ.ਐਲ.ਏ ਗੁਰਜੀਤ ਸਿੰਘ ਕੋਟਲੀ, ਐਸ.ਸੀ ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ, ਮੀਡੀਅਮ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਢੀਂਡਸਾ, ਯੂਥ ਕਾਂਗਰਸ ਦੇ ਸਕੱਤਰ ਜਗਦੇਵ ਸਿੰਘ ਘੱਗਾ, ਮੁੱਖ ਮੰਤਰੀ ਦੇ ਓ.ਐਸ.ਡੀ ਦਮਨਜੀਤ ਮੋਹੀ ਅਤੇ ਅੰਕਿਤ ਬਾਂਸਲ, ਚੇਅਰਮੈਨ ਦੇ ਓ.ਐਸ.ਡੀ ਬਰਿੰਦਰ ਸਿੰਘ ਧਾਲੀਵਾਲ ਅਤੇ ਯੂਥ ਬੋਰਡ ਦੇ ਮੈਂਬਰ ਬਿਕਰਮ ਕੰਬੋਜ, ਨਿਰਮਲ ਦੁੱਲਟ, ਡਾ. ਆਚਲ ਅਰੋੜਾ, ਰਾਜਵਿੰਦਰ ਰੂਬੀ, ਅਕਾਸ਼ਦੀਪ ਲਾਡੀ ਅਤੇ ਜਸਵਿੰਦਰ ਸਿੰਘ ਵੀ ਮੌਜੂਦ ਸਨ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply