ਕਿਹਾ ਕੈਪਟਨ ਸਰਕਾਰ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਭਾਗ ਦੇ ਮੁੱਖ ਦਫ਼ਤਰ ਵਿੱਚ 11 ਦਿਵਿਆਂਗ ਮਲਟੀਪਰਪਜ਼
ਹੈਲਥ ਵਰਕਰਾਂ ਨੂੰ ਨਿਯੁੱਕਤੀ ਪੱਤਰ ਸੌਂਪੇ।
ਮੰਤਰੀ ਸਿੱਧ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਸਰਕਾਰ ਸਮਾਜ ਦੇ ਸਾਰੇ ਵਰਗਾਂ ਵਿਸ਼ੇਸ਼ ਕਰਕੇ ਦਿਵਿਆਂਗਾਂ ਦਾ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ।
ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਹੋਰ ਪ੍ਰਾਪਤੀ ਹੈ, ਜਿਨਾਂ ਦੇ ਨਿਰਦੇਸ਼ਾਂ ’ਤੇ ਦਿਵਿਆਂਗ ਵਿਅਕਤੀਆਂ ਨਾਲ ਸਬੰਧਤ ਚਿਰਾਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਭਰਿਆ ਗਿਆ ਹੈ।
ਨਵ-ਨਿਯੁੱਕਤ ਵਰਕਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਲਬੀਰ ਸਿੰਘ ਸਿੱਧੂ ਨੇ ਸਰਕਾਰ ਦੇ ਲੋਕ ਹਿੱਤ ਏਜੰਡੇ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਸਭ ਨੂੰ ਆਪਣਾ ਕੰਮ ਪੂਰੇ ਸਮਰਪਣ ਅਤੇ ਤਨਦੇਹੀ ਨਾਲ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਤੁਸੀਂ ਸਾਰੇ ਵਿਭਾਗ ਦਾ ਚਿਹਰਾ ਹੋ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਾ ਛੱਡਣਾ।
ਇਹ ਵੀ ਦੱਸਣਯੋਗ ਹੈ ਕਿ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ ਖਾਲੀ ਪਈਆਂ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ 1263 ਆਸਾਮੀਆਂ ਵਿੱਚੋਂ 1210 ਆਸਾਮੀਆਂ ਪਹਿਲਾਂ ਹੀ ਭਰ ਲਈਆਂ ਸਨ।
ਇਸ ਮੌਕੇ ਹੋਰ ਪਤਵੰਤਿਆਂ ਤੋਂ ਇਲਾਵਾ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਰੀਟਾ ਭਾਰਦਵਾਜ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media