Wednesday, September 23, 2026

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 4 ਸਤੰਬਰ ਤੋਂ ਸ਼ੁਰੂ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕਿਸਾਨ ਸਿਖਲਾਈ ਕੇਂਦਰ, ਖ਼ਾਲਸਾ ਕਾਲਜ ਵਿਖੇ ਖੁੰਬਾਂ ਦਾ ਸਿਖਲਾਈ ਕੋਰਸ 4 ਤੋਂ 11 Dr. Mehal Singh KCਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁੰਬਾਂ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਜਾਵੇਗੀ।ਡਾ. ਕੁਲਵੰਤ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ, ਕਿਸਾਨ ਸਿਖਲਾਈ ਕੇਂਦਰ, ਖ਼ਾਲਸਾ ਕਾਲਜ ਵਲੋਂ ਅਪੀਲ ਕੀਤੀ ਗਈ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਇਸ ਕੋਰਸ ’ਚ ਭਾਗ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਕੋਲ ਆਪਣਾ ਨਾਮ ਦਰਜ ਕਰਾ ਸਕਦੇ ਹਨ ਅਤੇ ਲੋੜੀਂਦੀ ਟ੍ਰੇਨਿੰਗ ਲੈਣ ਲਈ 4 ਸਤੰਬਰ ਨੂੰ ਸਵੇਰੇ 10:00 ਵਜੇ ਪਹੁੰਚਣ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply