ਸੁੰਦਰ ਸ਼ਾਮ ਅਰੋੜਾ ਨੇ ਪਹਿਲਕਦਮੀ ਕਰਨ ਲਈ ਮਨਪ੍ਰੀਤ ਬਾਦਲ ਦਾ ਕੀਤਾ ਧੰਨਵਾਦ
ਚੰਡੀਗੜ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿੱਤ ਵਿਭਾਗ ਵਲੋਂ ਉਦਯੋਗ ਵਿਭਾਗ ਨੂੰ ਜੀ.ਐਸ.ਟੀ ਅਤੇ ਵੈਟ ਰਿਫੰਡ ਲਈ 97 ਕਰੋੜ ਰੁਪਏ ਦੀ
ਰਾਸ਼ੀ ਮਨਜ਼ੂਰ ਕੀਤੀ ਗਈ ਹੈ।ਹਾਲ ਹੀ ’ਚ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇਸ ਸਬੰਧੀ ਬੇਨਤੀ ਕੀਤੀ ਸੀ।
ਅੱਜ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਦਯੋਗ ਵਿਭਾਗ ਇੱਕ ਇੰਜ਼ ਦੀ ਤਰਾਂ ਕਾਰਜ ਕਰਦਾ ਹੈ ਤਾਂ ਜੋ ਸੂਬੇ ਵਿੱਚ ਨਿਵੇਸ਼, ਰੁਜ਼ਗਾਰ ਉਤਪਤੀ ਅਤੇ ਵਸਤਾਂ ਤੇ ਸੇਵਾਵਾਂ ਨੂੰ ਪ੍ਰਫੁਲਿਤ ਕਰਕੇ ਅਰਥਚਾਰੇ ਨੂੰ ਹੁਲਾਰਾ ਦਿੱਤਾ ਜਾ ਸਕੇ।ਉਨ੍ਹਾਂ ਕਿਹਾ ਕਿ ਮੌਜੂਦਾ ਸਮਿਆਂ ’ਚ ਅਰਥਚਾਰੇ ਨੂੰ ਉਤਾਰ-ਚੜ੍ਹਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿੱਤੀ ਮੁਸ਼ਕਿਲਾਂ ਆ ਰਹੀਆਂ ਹਨ।ਉਨ੍ਹਾਂ 97 ਕਰੋੜ ਰੁਪਏ ਦੇ ਜੀ.ਐਸ.ਟੀ ਅਤੇ ਵੈਟ ਰਿਫੰਡ ਕਰਨ ਲਈ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ।ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿੱਚ ਜੀ.ਐਸ.ਟੀ ਲਈ 70 ਕਰੋੜ ਰੁਪਏ ਅਤੇ ਵੈਟ ਲਈ 27 ਕਰੋੜ ਰੁਪਏ ਦੇ ਰਿਫੰਡ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 31 ਅਗਸਤ 2019 ਤਕ ਦੇ ਰਿਫੰਡ ਰਲੀਜ਼ ਕਰ ਦਿੱਤੇ ਗਏ ਹਨ।
ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਨਿਰੰਤਰ ਕੋਸ਼ਿਸ਼ਾਂ ਸਦਕਾ ਪੰਜਾਬ, ਉਦਯੋਗ ਸਥਾਪਿਤ ਕਰਨ ਲਈ ਪਸੰਦੀਦਾ ਸੂਬਾ ਬਣ ਗਿਆ ਹੈ।ਇਸ ਮਕਸਦ ਲਈ ਸੂਬਾ ਸਰਕਾਰ ਵੱਲੋਂ ਢੁਕਵੀਆਂ ਰਿਆਇਤਾਂ, ਬਿਜ਼ਨਸ ਫਸਟ ਪੋਰਟਲ ਦੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਅਤੇ ਡਿਸਟ੍ਰਿਕਟ ਸਿੰਗਲ ਵਿੰਡੋ ਕਲੀਅਰੈਂਸ ਪ੍ਰਣਾਲੀ ਰਾਹੀਂ ਉਦਯੋਗਿਕ ਖੇਤਰ ਦੀ ਸਹਾਇਤਾ ਕੀਤੀ ਜਾ ਰਹੀ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media