ਮੁੱਖ ਮੰਤਰੀ ਵਲੋਂ ਸਹਾਇਤਾ ਦਾ ਐਲਾਨ, ਵੀਰਵਾਰ ਬਟਾਲਾ ਪੁੱਜਣਗੇ
ਬਟਾਲਾ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਬਟਾਲਾ ਦੇ ਰਿਹਾਇਸ਼ੀ ਖੇਤਰ ਵਿੱਚ ਚੱਲ ਰਹੀ ਪਟਾਖਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਮ੍ਰਿਤਕਾਂ ਦੀ ਗਿਣਤੀ 23
ਹੋ ਗਈ ਹੈ, ਜਦਕਿ 3 ਦਰਜਨ ਦੇ ਕਰੀਨ ਲੋਕ ਜਖਮੀ ਹੋਏ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੀ ਐਕਸ ਗ੍ਰੇਸ਼ੀਆ ਰਾਸ਼ੀ ਅਤੇ ਗੰਭੀਰ ਜਖਮੀਆਂ ਨੂੰ 50-50 ਹਜਾਰ ਅਤੇ ਘੱਟ ਜਖਮੀਆਂ ਨੂੰ 25-25 ਹਜਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।ਉਨਾਂ ਕਿਹਾ ਕਿ ਉਹ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਾਮਲ ਹਨ ਅਤੇ ਉਨਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।ਕੈਪਟਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਦੀ ਦੇਖਰੇਖ ਵਿੱਚ ਬਚਾਅ ਕਾਰਜ਼ ਕੀਤੇ ਜਾ ਰਹੇ ਹਨ।ਉਨਾਂ ਨੇ ਹਾਦਸੇ ਦੀ ਮੈਜਿਸਟ੍ਰਟਟੀ ਝਾਂਚ ਦੇ ਹੁਕਮ ਵੀ ਜਾਰੀ ਕੀਤੇ ਹਨ। ਸੂਚਨਾ ਅਨੁਸਾਰ ਮੁੱਖ ਮੰਤਰੀ ਵੀਰਵਾਰ ਨੂੰ ਸਵੇਰੇ ਬਟਾਲਾ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਮ੍ਰਿਤਕਾਂ ਦੇ ਪਰਿਵਾਰਾਂ ਤੇ ਜਖਮੀਆਂ ਦਾ ਹਾਲ ਜਾਨਣਗੇ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media