Monday, September 14, 2026

ਤਖਤ ਸ੍ਰੀ ਹਜੂਰ ਸਾਹਿਬ ਦੇ 61 ਕਰੋੜ ਮੁਆਫ ਕਰਨ ’ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਾ ਧੰਨਵਾਦ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਾਰਾਸ਼ਟਰ ਸਰਕਾਰ Gobind-Singh-Longowal-300x283ਵੱਲੋਂ ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਬੋਰਡ ਦੀ 61 ਕਰੋੜ ਰੁਪਏ ਦੀ ਰਾਸ਼ੀ ਮੁਆਫ ਕਰਨ ’ਤੇ ਸੂਬੇ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਦਾ ਧੰਨਵਾਦ  ਕੀਤਾ ਹੈ।ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਮੁੱਖ ਮਤਰੀ ਨੇ ਆਪਣੀ ਵਚਨਬੱਧਤਾ ਨਿਭਾਈ ਹੈ।
             ਦੱਸਣਯੋਗ ਹੈ ਕਿ ਇਹ ਰਾਸ਼ੀ ਸਾਲ 2008 ਵਿਚ ਮਹਾਰਾਸ਼ਟਰ ਸਰਕਾਰ ਵੱਲੋਂ 300 ਸਾਲਾ ਗੁਰਤਾਗੱਦੀ ਦਿਵਸ ਮੌਕੇ ਤਖਤ ਸਾਹਿਬ ਦੇ ਆਲੇ ਦੁਆਲੇ ਦੇ ਵਿਕਾਸ ਲਈ ਦਿੱਤੀ ਗਈ ਸੀ, ਪਰੰਤੂ ਮਗਰੋਂ ਇਸ ਨੂੰ ਕਰਜ਼ੇ ਵਜੋਂ ਦਰਸਾ ਦਿੱਤਾ ਗਿਆ ਸੀ।ਇਹ ਰਾਸ਼ੀ ਹੁਣ ਮਹਾਰਾਸ਼ਟਰ ਸਰਕਾਰ ਦੀ ਕੈਬਨਿਟ ਵੱਲੋਂ ਮੁਆਫ ਕਰ ਦਿੱਤੀ ਗਈ ਹੈ।ਲੌਂਗੋਵਾਲ ਨੇ ਇਸ ਸਬੰਧੀ ਤਖਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਅਤੇ ਹੋਰ ਅਹੁਦੇਦਾਰਾਂ ਦੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ।
            ਜਾਰੀ ਕੀਤੇ ਗਏ ਇੱਕ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਸੁਹਿਰਦ ਫੈਸਲਾ ਲਿਆ ਹੈ ਜਿਸ ਦੀ ਸਿੱਖ ਜਗਤ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਮਹਾਰਾਸ਼ਟਰ ਦੇ ਮੁੱਖ ਮਤਰੀ ਫੜਨਵੀਸ ਪਾਸੋਂ ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਬੋਰਡ ਦੇ ਮੈਬਰਾਂ ਦੀ ਗਿਣਤੀ ਪੂਰੀ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖਤ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਸਾਰੇ ਮੈਂਬਰਾਂ ਦੀ ਨਾਮਜ਼ਦਗੀ ਲਾਜ਼ਮੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿ ਸੰਵਿਧਾਨਕ ਤੌਰ ’ਤੇ ਸਾਰੇ ਮੈਂਬਰਾਂ ਦੀ ਨਾਮਜਦਗੀ ਬਾਅਦ ਬੋਰਡ ਦੇ ਅਹੁਦੇਦਾਰ ਚੁਣਨ ਲਈ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply