Saturday, April 11, 2026

ਦਮਦਮੀ ਟਕਸਾਲ ਵਲੋਂ ਖਾਲਸਾ ਕਾਲਜ ਵਿਖੇ ਅੰਤਰਾਸ਼ਟਰੀ ਸੈਮੀਨਾਰ ਕੀਤਾ ਗਿਆ

ਕੌਮ `ਚ ਜਾਗਰੂਕਤਾ ਲਿਆਉਣਾ ਤੇ ਪੰਥਕ ਸ਼ਕਤੀ ਨੂੰ ਇਕਜੁੱਟ ਕਰਨਾ ਜਰੂਰੀ- ਗਿ. ਹਰਨਾਮ ਸਿੰਘ ਖਾਲਸਾ
ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵਲੋਂ ਸਥਾਨਕ ਖਾਲਸਾ ਕਾਲਜ ਵਿਖੇ ਦਮਦਮੀ ਟਕਸਾਲ ਦੇ ਮੌਜੂਦਾ ਹੈਡਕੁਆਟਰ PUNJ0409201907ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਮੌਕੇ ਦਮਦਮੀ ਟਕਸਾਲ ਦੇ ਤਿੰਨ ਮੁਖੀਆਂ ਨੂੰ ਸਮਰਪਿਤ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰਾਂ ਦੇ ਉਦੇਸ਼ ਬਾਰੇ ਗੱਲ ਕਰਦਿਆਂ ਟਕਸਾਲ ਮੁੱਖੀ ਗਿ. ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਕੌਮ ਵਿਚ ਆਏ ਅਵੇਸਲੇਪਨ ਨੂੰ ਦੂਰਦਿਆਂ ਜਾਗਰੂਕਤਾ ਲਿਆਉਣਾ ਅਤੇ ਪੰਥਕ ਸ਼ਕਤੀ ਨੂੰ ਇਕਜੁੱਟ ਕਰਨਾ ਜਰੂਰੀ ਹੈ, ਜੋ ਇਸ ਸੈਮੀਨਾਰ ਦਾ ਮਕਸਦ ਹੈ।
           ਉਹਨਾਂ ਕਿਹਾ ਕਿ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਬ੍ਰਹਮ ਗਿਅਨੀ ਸ਼ਹੀਦ ਬਾਬਾ ਦੀਪ ਸਿੰਘ ਜੀ ਜਿਥੇ ਸ਼ਹੀਦ ਮਿਸਲ ਦੇ ਮੁਖੀ ਵੀ ਸਨ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ ਵਜੋਂ ਪੰਥ ’ਚ ਵੱਡਾ ਰੁਤਬਾ ਰਖਦੇ ਸਨ।ਟਕਸਾਲ ਦੇ ਦੂਸਰੇ ਮੁਖੀ ਬ੍ਰਹਮ ਗਿਆਨੀ ਸ਼ਹੀਦ ਬਾਬਾ ਗੁਰਬਖਸ ਸਿੰਘ ਜੀ ਨੇ ਵੀ ਆਪਣੇ 30 ਸਾਥੀ ਸਿੰਘਾਂ ਨਾਲ ਸ੍ਰੀ ਦਰਬਾਰ ਸਾਹਿਬ ਰਖਿਆ ਲਈ ਹਜਾਰਾਂ ਵੈਰੀਆਂ ਨਾਲ ਲੜਿਦਿਆਂ ਸ਼ਹੀਦੀ ਪ੍ਰਾਪਤ ਕੀਤੀ।ਉਹਨਾਂ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਸ੍ਰੀ ਦਰਬਾਰ ਸਾਹਿਬ ’ਤੇ ਚੜ੍ਹ ਕੇ ਆਈ ਭਾਰਤੀ ਫੌਜ ਦਾ ਆਪਣੇ ਮੁਠੀਭਰ ਸਿੰਘਾਂ ਨਾਲ ਜਿਵੇ ਮੁਕਾਬਲਾ ਕੀਤਾ ।
ਸੈਮੀਨਾਰ ਦੇ ਮੁੱਖ ਮਹਿਮਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗੰ੍ਰਥੀ ਸ੍ਰੀ ਦਰਬਾਰ ਸਾਹਿਬ ਨੇ ਕਿਹਾ ਕਿ ਬਹੁ ਗਿਣਤੀ ਸਿੰਘ ਸਾਹਿਬਾਨ ਦਮਦਮੀ ਟਕਸਾਲ ਦੇ ਵਿਦਿਆਰਥੀ ਰਹੇ ਹਨ।
             ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵਲੋਂ ਪੰਥ ਦੀ ਚੜਦੀਕਲਾ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।
ਸੈਮੀਨਾਰ ਦੇ ਸਵਾਗਤੀ ਭਾਸ਼ਣ ’ਚ ਕਾਲਜ ਪ੍ਰਬੰਧਕ ਕਮੇਟੀ ਦੇ ਆਨਰੇਰੀ ਸਕਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਦਮਦਮੀ ਟਕਸਾਲ ਵਲੋਂ ਕਰਾਏ ਜਾ ਰਹੇ ਸੈਮੀਨਾਰ ਦੀ ਸ਼ਲਾਘਾ ਕੀਤੀ ਅਤੇ ਖਾਲਸਾ ਕਾਲਜ ਨੂੰ ਚੁਨਣ ਲਈ ਧੰਨਵਾਦ ਕੀਤਾ।
ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗੁਰਬਚਨ ਸਿੰਘ ਅਤੇ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਜੀ ਨਾਲ ਬਿਤਾਏ ਪਲਾਂ ਨੂੰ ਸਾਂਝਿਆਂ ਕੀਤਾ।  
           ਸੈਮੀਨਾਰ ਦੇ ਮੁੱਖ ਬੁਲਾਰੇ ਡਾ: ਹਰਿਭਜਨ ਸਿੰਘ ਨੇ ਕਿਹਾ ਕਿ ਧਰਮ ਵਿਦਿਆ ਰਾਹੀਂ ਖਾਲਸਾ ਸਰੂਪ ਨੂੰ ਪਰਿਭਾਸ਼ਿਤ ਕਰਨਾ, ਅਨੁਸ਼ਾਸਨ ਅਤੇ ਪੰਥ ਦੀ ਸੇਵਾ ਦਮਦਮੀ ਟਕਸਾਲ ਦਾ ਮੁਖ ਮਨੋਰਥ ਰਿਹਾ ਹੈ।
              ਸਿੱਖ ਚਿੰਤਕ ਪ੍ਰੋ: ਸੁਖਦਿਆਲ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਨੂੰ ਕੌਮ ਦੀ ਕੋਈ ਪ੍ਰਾਪਤੀ ਜਾਂ ਸੰਕਲਪ ਦਿਖਾਉਣ ਦੀ ਵੱਡੀ ਲੋੜ ਹੈ।
               ਡਾ. ਮਹਿਲ ਸਿੰਘ ਪਿੰਸੀਪਲ ਖਾਲਸਾ ਕਾਲਜ ਨੇ ਗੁਰਦਵਾਰਾਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਦੇਣ ਨੁੰ ਮਹਾਨ ਦਸਿਆ। ਉਨਾਂ ਕਿਹਾ ਬਾਬਾ ਬੰਦਾ ਸਿੰਘ ਬਹਾਦਰ ਅਤੇ ਬਾਬਾ ਦੀਪ ਸਿੰਘ ਜੀ ਸ਼ਹੀਦ ਨਾ ਹੋਏ ਹੁੰਦੇ ਤਾਂ ਮਹਾਰਾਜਾ ਰਣਜੀਤ ਸਿੰਘ ਦਾ ਸਿੱਖ ਰਾਜ ਵੀ ਹੋਂਦ ’ਚ ਨਾ ਆਉਦਾ।
ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਲਈ ਕੋਈ ਗ੍ਰੰਥੀ ਸਿੰਘ ਸਾਹਿਬਾਨ ਦੀ ਲੋੜ ਪੈਣ ’ਤੇ ਦਮਦਮੀ ਟਕਸਾਲ ਵਲ ਹੀ ਦੇਖਿਆ ਜਾਂਦਾ ਹੈ।
              ਸਟੇਜ ਸੈਕਟਰੀ ਦੀ ਸੇਵਾ ਗਿਆਨੀ ਜੀਵਾ ਸਿੰਘ ਨੇ ਨਿਭਾਈ।ਬਾਬਾ ਹਰਨਾਮ ਸਿੰਘ ਖਾਲਸਾ ਵਲੋਂ ਆਏ ਹੋਏ ਪਤਵੰਤੇ ਸਜਨਾਂ ਨੂੰ ਸਨਮਾਨਿਤ ਕੀਤਾ ਗਿਆ।
               ਇਸ ਮੌਕੇ ਸਿੰਘ ਬਾਬਾ ਪ੍ਰਦੀਪ ਸਿੰਘ ਬੋਰੇਵਾਲ, ਡਾ: ਜਸਵੰਤ ਸਿੰਘ ਬੁਗਰਾਂ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਬਾਬਾ ਬੁੱਧ ਸਿੰਘ ਨਿਕੇਘੁਮਣਾਂਵਾਲੇ, ਬਾਬਾ ਪਾਲ ਸਿੰਘ ਪਟਿਆਲਾ, ਸਾਬਕਾ ਮੰਤਰੀ ਬਲਬੀਰ ਸਿੰਘ ਬਾਠ, ਡਾ: ਦਲਬੀਰ ਸਿੰਘ ਵੇਰਕਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜੈਬ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਮਰਬੀਰ ਸਿੰਘ ਢੋਟ ਫੈਡਰੇਸ਼ਨ ਪ੍ਰਧਾਨ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਪ੍ਰੋ: ਸੂਬਾ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲਾ, ਸਵਿੰਦਰ ਸਿੰਘ ਕਥੂਨੰਗਲ ਅਤੇ ਪ੍ਰੋ: ਸਰਚਾਂਦ ਸਿੰਘ ਮੌਜੂਦ ਸਨ। 

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply