5 ਦਿਨਾਂ ਅੰਦਰ 66 ਬੇਸਹਾਰਾ ਪਸ਼ੂ ਫੜ ਕੇ ਗਊਸ਼ਾਲਾ ਪਹੁੰਚਾਏ
ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੇਸਹਾਰਾ ਪਸ਼ੂ ਧੰਨ ਕਾਰਨ ਵਾਪਰਣ ਵਾਲੇ ਸੜਕ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਧਿਕਾਰੀਆਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਤੁਰੰਤ ਢੁੱਕਵੀ ਕਾਰਵਾਈ ਅਮਲ ’ਚ ਲਿਆਉਣ ਦੇ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਇਹਨਾਂ ਆਦੇਸ਼ਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਸੰਗਰੂਰ ਵੱਲੋਂ ਬੇਸਹਾਰਾ ਪਸ਼ੂ ਧੰਨ ਤੋਂ ਸ਼ਹਿਰ ਨਿਵਾਸੀਆਂ ਨੰੂ ਨਿਜ਼ਾਤ ਦਿਵਾਉਣ ਲਈ 3 ਮਹੀਨੇ ਲਈ 2 ਲੱਖ 10 ਹਜ਼ਾਰ ਰੁਪਏ ਦਾ ਠੇਕਾ ਦਿੱਤਾ ਗਿਆ ਹੈ।
ਕਾਰਜ ਸਾਧਕ ਅਫ਼ਸਰ ਸੰਗਰੂਰ ਰਮੇਸ਼ ਕੁਮਾਰ ਨੇ ਦੱਸਿਆ ਕਿ ਨਗਰ ਕੌਸ਼ਲ ਸੰਗਰੂਰ ਦੀ ਹਦੂਦ ਅੰਦਰ ਸੜਕਾਂ ਅਤੇ ਸ਼ਹਿਰ ਅੰਦਰ ਘੁੰਮਦੇ ਬੇਸਹਾਰਾ ਪਸ਼ੂ ਧੰਨ ਨੂੰ ਕਾਬੂ ਕਰਨ ਲਈ 10 ਮੈਂਬਰੀ ਟੀਮ ਲਗਾਈ ਗਈ, ਜਿਸ ਦੇ ਵੱਲੋਂ ਰਾਤ 11 ਵਜ੍ਹੇ ਤੋਂ ਸਵੇਰੇ 6 ਵਜ੍ਹੇ ਤੱਕ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਟੀਮ ਮੈਂਬਰਾਂ ਨੂੰ ਪ੍ਰਤੀ ਮਹੀਨਾ 70 ਹਜ਼ਾਰ ਰੁਪਏ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਟੀਮ ਮੈਂਬਰਾਂ ਵੱਲੋਂ ਬੇਸਹਾਰਾ ਪਸ਼ੂਆਂ ਨੂੰ ਕਾਬੂ ਕਰਨ ਦੀ ਕਵਾਇਦ ਤਹਿਤ ਪੰਜ ਦਿਨਾਂ ਅੰਦਰ ਹੁਣ ਤੱਕ 66 ਪਸ਼ੂਆਂ ਨੰੂ ਪਕੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਬੇਸਹਾਰਾ ਪਸ਼ੂ ਧੰਨ ਨੂੰ ਝਨੇੜੀ ਗਊਸ਼ਾਲਾ, ਬਰਨਾਲਾ ਰੋਡ ’ਤੇ ਸਥਿਤ ਗਊਸ਼ਾਲਾ ਅਤੇ ਵਿਖੇ ਪਹੁੰਚਾਇਆ ਗਿਆ ਹੈੇ।ਉਨ੍ਹਾਂ ਦੱਸਿਆ ਕਿ ਭਵਿੱਖ ਅੰਦਰ ਵੀ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੰੂ ਯਕੀਨੀ ਬਣਾਉਣ ਲਈ ਬੇਸਹਾਰਾ ਪਸ਼ੂ ਧੰਨ ਨੂੰ ਪਕੜਨ ਦੀ ਪ੍ਰਕਿਰਿਆ ਜਾਰੀ ਰਹੇਗੀ।
ਡਿਪਟੀ ਕਮਿਸ਼ਨਰ ਨੇ ਈ.ਓ ਨੂੰ ਹਦਾਇਤ ਕੀਤੀ ਕਿ ਨਗਰ ਕੌਸ਼ਲਾਂ ਦੀ ਹਦੂਦ ਅੰਦਰ ਸਰਕਾਰੀ ਜਗ੍ਹਾ ਦੀ ਭਾਲ ਕਰਕੇ ਬੇਸਸਹਾਰਾ ਪਸ਼ੂ ਧੰਨ ਦੀ ਦੇਖਭਾਲ ਲਈ ਕੈਂਟਲ ਸ਼ੈਡਾਂ ਦਾ ਤੁਰੰਤ ਨਿਰਮਾਣ ਕੀਤਾ ਜਾਵੇ ਅਤੇ ਜੇਕਰ ਇਸ ਕਾਰਜ਼ ਲਈ ਕੋਈ ਢੁਕਵੀਂ ਥਾਂ ਨਹੀ ਮਿਲਦੀ ਤਾਂ ਨੇੜਲੀਆਂ ਪ੍ਰਾਈਵੇਟ ਗਊਸ਼ਲਾਵਾਂ ਨਾਲ ਤਾਲਮੇਲ ਕਰਕੇ ਉੱਚਿਤ ਕਾਰਵਾਈ ਨੂੰ ਅਮਲ ’ਚ ਲਿਆਂਦਾ ਜਾਵੇ ਤਾਂ ਜੋ ਬੇਸਹਾਰਾ ਪਸ਼ੂ ਧੰਨ ਕਾਰਨ ਵਾਪਰਣ ਵਾਲੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬਲਾਕਾਂ ਵਿੱਚ 5-5 ਪਿੰਡਾਂ ਦੇ ਕਲਸਟਰ ਬਣਾ ਕੇ ਪੰਚਾਇਤੀ ਫੰਡਾਂ ਰਾਹੀ ਪਿੰਡਾਂ ਵਿੱਚ ਬੇਸਹਾਰਾ ਪਸ਼ੂ ਧੰਨ ਦੀ ਦੇਖਭਾਲ ਲਈ ਕੈਂਟਲ ਸ਼ੈਡਾਂ ਦਾ ਨਿਰਮਾਣ ਕੀਤਾ ਜਾਵੇ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media