ਨਵੀਂ ਦਿੱਲੀ, 23 ਸਤੰਬਰ ( ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕੱਲ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਤ ਕਰਕੇ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਸਮੱਸਿਆਂ ਦਾ ਮੁੱਦਾ ਚੁੱਕਣ ਤੇ ਧੰਨਵਾਦ ਕੀਤਾ। ਸਿਰਸਾ ਨੇ ਅਮਰੀਕਾ ਵਿੱਚ ਸਿੱਖਾਂ ਤੇ ਹੋ ਰਹੇ ਨਸਲਭੇਦੀ ਹਮਲਿਆਂ, ਭਾਰਤ ਸਰਕਾਰ ਦੁਆਰਾ ਕਾਲੀ ਸੂਚੀ ਵਿੱਚ ਸ਼ਾਮਿਲ ਨਾਮ ਹਟਾਉਣ, 1984 ਸਿੱਖ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਵਿਸ਼ੇਸ਼ ਜਾਂਚ ਦਲ ਦਾ ਗਠਨ, 1984 ਦੇ ਬੰਦ ਪਏ ਕੇਸਾਂ ਨੂੰ ਮੁੜ ਖੋਲਣ ਤੇ ਪੀੜ੍ਹਿਤਾਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਆਰਥਿਕ ਮਦਦ ਦੀ ਬਾਦਲ ਵੱਲੋਂ ਮੋਦੀ ਤੋਂ ਮੰਗ ਕਰਨ ਦੀ ਜਾਣਕਾਰੀ ਦੇਣ ਦੇ ਨਾਲ ਹੀ ਇਨ੍ਹਾਂ ਮਸਲਿਆਂ ਦਾ ਜਲਦੀ ਤੋਂ ਜਲਦੀ ਹਲ ਹੋਣ ਦਾ ਭਰੋਸਾ ਜਿਤਾਇਆ। ਸਿਰਸਾ ਨੇ ਸਰਨਾ ਭਰਾਵਾਂ ਤੇ ਕਾਂਗਰਸ ਸਰਕਾਰ ਪਾਸੋਂ ਰਾਜ ਸਭਾ ਦੀ ਮੈਂਬਰੀ ਲੈਣ ਲਈ ਇਸ ਪਾਰਕਿੰਗ ਦਾ ਕਰਾਰ ਕਰਨ ਦਾ ਵੀ ਦੋਸ਼ ਲਗਾਇਆ। ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਹਰਵਿੰਦਰ ਸਿੰਘ ਸਰਨਾ ਵੱਲੋਂ ਆਪਣੀ ਮੈਂਬਰੀ ਨੂੰ ਬਚਾਉਣ ਵਾਸਤੇ ਰਾਸ਼ਟਰੀ ਸਵਅਮ ਸੇਵਕ ਸੰਘ ਦੇ 3 ਸੀਨੀਅਰ ਆਗੂਆਂ ਨਾਲ ਸਰਨਾ ਭਰਾਵਾਂ ਵੱਲੋਂ ਮੁਲਾਕਾਤ ਕਰਨ ਦਾ ਵੀ ਸਿਰਸਾ ਨੇ ਖੁਲਾਸਾ ਕੀਤਾ।
Check Also
ਡਾ. ਓਬਰਾਏ ਦੇ ਯਤਨਾਂ ਸਦਕਾ 38 ਦਿਨਾਂ ਬਾਅਦ ਭਾਰਤ ਪੁੱਜਾ ਰਮਨ ਕੁਮਾਰ ਦਾ ਮ੍ਰਿਤਕ ਸਰੀਰ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …