ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਲਾਰੈਂਸ ਰੋਡ ਸਥਿਤ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਐਸ.ਐਸ ਅਤੇ ਐਨ.ਸੀ.ਸੀ ਯੂਨਿਟ ਵੱਲੋਂ ਵਾਤਾਵਰਣ ਦੇ ਬਚਾਓ ਦੀ ਮਹੱਤਤਾ ਨੂੰ ਦਰਸਾਉਂਦੀ ਸਵੱਛਤਾ ਪੱਖਵਾੜਾ ਸਕੀਮ ਦੇ ਤਹਿਤ `ਟਰੀ ਪਲਾਂਟੇਸ਼ਨ ਡਰਾਈਵ` ਦਾ ਆਯੋਜਨ ਕੀਤਾ ਗਿਆ।ਡਾ. ਸੁਖਦੇਵ ਸਿੰਘ ਡਾਇਰੈਕਟਰ ਅਤੇ ਮੁਖੀ ਖੇਡ ਅਤੇ ਸਰੀਰਕ ਸਿੱਖਿਆ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਤੋਰ ਮੁੱਖ ਮਹਿਮਾਨ ਸ਼ਾਮਲ ਹੋਏ।ਸਥਾਨਕ ਪ੍ਰਬੰਧਕ ਕਮੇਟੀ ਚੇਅਰਮੈਨ ਸੁਦਰਸ਼ਨ ਕਪੂਰ ਅਤੇ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ।ਕਾਲਜ ਦੇ ਖੇਡ ਬਲਾਕ ਦੇ ਸਾਹਮਣੇ ਲਾਅਨ ਵਿੱਚ ਮਿਸ਼ੇਲੀਆ ਅਤੇ ਬੇਲ੍ਰਿਕ ਪੌਦੇ ਲਗਾਏ ਗਏ।ਸਫ਼ਾਈ ਦਾ ਸੁਨੇਹਾ ਦੇਣ ਲਈ ਲਾਰੈਂਸ ਰੋਡ `ਤੇ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ।ਇਸ ਰੈਲੀ ਨੂੰ ਡਾਇਰੈਕਟਰ ਸਪੋਰਟਸ ਪੋ੍ਰ. (ਡਾ.) ਸੁਖਦੇਵ ਸਿੰਘ ਅਤੇ ਪੋ੍ਰ. (ਡਾ.) ਅਮਨਦੀਪ ਸਿੰਘ ਖੇਡ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਚੇਅਰਮੈਨ ਸੁਦਰਸ਼ਨ ਕਪੂਰ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰਾਂ ਅਤੇ ਐਨ.ਸੀ.ਸੀ ਕੇਅਰਟੇਕਰ, ਐਨ.ਐਸ.ਐਸ ਵਲੰਟੀਅਰਾਂ ਅਤੇ ਐਨ.ਸੀ.ਸੀ ਕੈਡਿਟਾਂ ਨੂੰ ਇਸ ਪਹਿਲਕਦਮੀ ਲਈ ਵਧਾਈ ਦਿੱਤੀ।ਉਹਨਾਂ ਕਿਹਾ ਕਿ `ਕਲੀਨ ਐਂਡ ਗਰੀਨ ਇੰਡੀਆ` ਵੱਲ ਇਹ ਇੱਕ ਅਹਿਮ ਕਦਮ ਹੈ।
ਇਸ ਮੌਕੇ ਡਾ. ਅਮਨਦੀਪ ਸਿੰਘ, ਸ਼੍ਰੀਮਤੀ ਸਵੀਟੀ ਬਾਲਾ, ਮੁੱੱਖੀ, ਸਰੀਰਕ ਸਿੱਖਿਆ ਵਿਭਾਗ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਸੁਰਭੀ ਸੇਠੀ, ਸ਼੍ਰੀਮਤੀ ਪ੍ਰਿਆ ਸ਼ਰਮਾ ਅਤੇ ਐਨ.ਸੀ.ਸੀ ਇੰਚਾਰਜ ਅਤੇ ਕੇਅਰਟੇਕਰ ਸਹਿਤ ਟੀਮ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media