ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਸਹਿਪਾਠਕ੍ਰਮ ਰਚਨਾਤਕ ਗਤੀਵਿਧੀਆਂ ਮੁਖੀ ਕੁਮਾਰੀ ਸ਼ਮਾ ਸ਼ਰਮਾ ਨੂੰ ਉਨ੍ਹਾਂ ਦੇ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਦੇ ਲਈ ਜਿਲ੍ਹਾ ਸਿੱਖਿਆ ਵਿਭਾਗ ਵਲੋਂ ਗਲੋਬਲ ਪੰਜਾਬੀ ਸੰਸਕ੍ਰਿਤੀ ਸੰਸਥਾ ਨਾਲ ਮਿਲ ਕੇ ਸਰਵੋਤਮ ਅਧਿਆਪਕਾ ਦੇ ਐਵਾਰਡ ਨਾਲ ਸਨਮਾਨਿਤ ਕੀਤਾ। ਇਹ ਐਵਾਰਡ ਡੀ.ਈ.ਓ ਅੰਮ੍ਰਿਤਸਰ ਸਲਵਿੰਦਰ ਸਿੰਘ ਸਮਰਾ ਵਲੋਂ ਦਿੱਤਾ ਗਿਆ।ਪੰਜਾਹ ਅਧਿਆਪਕਾਂ ਦੇ ਸਨਮਾਨ ਵਿੱਚ ਆਯੋਜਿਤ ਸਮਾਗਮ ਵਿੱਚ ਸਰਕਾਰੀ ਟੀਚਰਾਂ ਤੋਂ ਇਲਾਵਾ ਜਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਵਿੱਚੋਂ ਕੁਮਾਰੀ ਸ਼ਮਾ ਸ਼ਰਮਾ ਇਕੋ ਇੱਕ ਅਧਿਆਪਕਾ ਸਨ।
ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਕੁਮਾਰੀ ਸ਼ਮਾ ਸ਼ਰਮਾ ਨੂੰ ਵਧਾਈ ਦਿੱਤੀ ।
ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਕੁਮਾਰੀ ਸ਼ਮਾ ਸ਼ਰਮਾ ਨੇ ਇੱਕ ਮਿਸਾਲ ਕਾਇਮ ਕੀਤੀ ਹੈ
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media