ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਵਿਦੇਸ਼ ਦੌਰੇ ਤੋਂ ਬਾਅਦ ਮੁੱਖ ਦਫਤਰ ਵਿਖੇ ਪੁੱਜੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦਾ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ, ਐਜੂਕੇਸ਼ਨਲ ਕਮੇਟੀ ਆਨਰੇਰੀ ਸਕਤਰ ਡਾ: ਜਸਵਿੰਦਰ ਸਿੰਘ ਢਿੱਲੋਂ, ਸੁਖਜਿੰਦਰ ਸਿੰਘ ਪ੍ਰਿੰਸ, ਭਗਵੰਤ ਸਿੰਘ ਸੱਚਰ, ਹੋਰਨਾਂ ਮੈਂਬਰਾਂ ਅਤੇ ਆਫਿਸ ਸਟਾਫ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸੁਆਗਤ ਕੀਤਾ ਗਿਆ।
ਆਪਣੀ ਇੰਗਲੈਂਡ ਅਤੇ ਕੈਨੇਡਾ ਯਾਤਰਾ ਬਾਰੇ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਵਿਦੇਸ਼ `ਚ ਚੀਫ ਖਾਲਸਾ ਦੀਵਾਨ ਦੀਆਂ ਸਿਖਿਆ ਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਹਿੱਤ ਕਾਰਗੁਜਾਰੀਆਂ ਸਦਕਾ ਪੂਰਾ ਸਤਿਕਾਰ ਹੈ ।
ਜਿਕਰਯੋਗ ਹੈ ਕਿ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਖੇ ਪੰਜਾਬੀ ਬਿਜਨੈਸ ਪ੍ਰੋਫੈਸ਼ਨਲ ਐਸੋਸੀਏਸ਼ਨ ਵੱਲੋਂ ਪ੍ਰਧਾਨ ਨਿਰਮਲ ਸਿੰਘ ਦਾ ਨਾਮ ਵਿਸ਼ਵ ਦੀਆਂ 51 ਪ੍ਰਭਾਵਸ਼ਾਲੀ ਪੰਜਾਬੀ ਸ਼ਖਸੀਅਤਾ ਵਿਚ ਸ਼ਾਮਲ ਕੀਤਾ ਗਿਆ ਹੈ ਅਤੇ ਉਹਨਾਂ ਨੂੰ ਉਪਰੋਕਤ ਐਸੋਸੀਏਸ਼ਨ ਅਤੇ ਓਟਾਰੀਓ ਫਰੈਂਡਸ ਕਲੱਬ ਵੱਲੋਂ ਸੈਂਚਰੀ ਗਾਰਡਨਜ ਰੀਕਰੇਸ਼ਨ ਸੈਂਟਰ ਵਿੱਖੇ ਵਿਸ਼ੇਸ਼ ਸਨਮਾਨ ਦਿੱਤਾ ਗਿਆ।ਸੀ.ਕੇ.ਡੀ ਸਕੂਲਾਂ ਵਿੱਚ ਵਿਦਿਅਕ ਮਿਆਰ ਸੁਧਾਰਨ ਤੇ ਬੱਚਿਆਂ ਨੂੰ ਸਿੱਖੀ ਵਿੱਚ ਪਰਪੱਕ ਕਰਨ ਅਤੇ ਆਪਣੇ ਵਿਰਸੇ ਨਾਲ ਜੋੜਨ ਲਈ ਕੀਤੇ ਗਏ ਉਪਰਾਲਿਆਂ ਕਰਕੇ ਪੰਜਾਬੀ ਬਿਜਨੈਸ ਪ੍ਰੋਫੈਸ਼ਨਲ ਐਸੋਸਿਏਸ਼ਨ ਵੱਲੋਂ ਉਹਨਾਂ ਨੂੰ “ਸ: ਦਿਆਲ ਸਿੰਘ ਮਜੀਠੀਆ ਯਾਦਗਾਰੀ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ।ਉਹਨਾਂ ਰਾਮਗੜ੍ਹੀਆ ਸਿੱਖ ਫਾਉਂਡੇਸ਼ਨ ਆਫ ਓਟਾਰੀਓ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਕੈਨੇਡਾ ਵਿਚ ਆਯੋਜਿਤ ਵਿਸ਼ਵ ਪੰਜਾਬੀ ਕਾਨਫਰੰਸ `ਚ ਵੀ ਹਿੱਸਾ ਲਿਆ।ਉਹ ਕੈਨੇਡਾ ਵੈਬ ਟੀ.ਵੀ ਚੈਨਲਾਂ ਰਾਹੀਂ ਕੈਨੇਡੀਅਨ ਸੰਗਤਾਂ ਨਾਲ ਰੂਬਰੂ ਹੋਏ ਅਤੇ 1902 ਤੋਂ ਸਥਾਪਿਤ ਚੀਫ ਖਾਲਸਾ ਦੀਵਾਨ ਦੇ ਸਮਾਜਿਕ, ਧਾਰਮਿਕ ਅਤੇ ਵਿਦਿਅਕ ਖੇਤਰ `ਚ ਨਿਭਾਏ ਅਹਿਮ ਯੋਗਦਾਨ ਬਾਰੇ ਜਾਣਕਾਰੀ ਦਿੱਤੀ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media