ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – 29 ਸਤੰਬਰ ਤੋਂ ਪਹਿਲੀ ਅਕਤੂਬਰ 2014 ਤਕ ਕਰਵਾਈਆਂ ਜਾ ਰਹੀਆਂ ਪੰਜਾਬ ਰਾਜ ਪੇਂਡੂ ਖੇਡਾਂ-ਲੜਕੀਆਂ (16 ਸਾਲ ਤੋ ਘੱਟ ਉਮਰ) ਦਾ ਉਦਘਾਟਨ ਸ੍ਰੀ ਬਿਕਰਮ ਸਿੰਘ ਮਜੀਠੀਆ ਮਾਲ ਤੇ ਲੋਕ ਸੰਪਰਕ ਮੰਤਰੀ ਪੰਜਾਬ ਵਲੋਂ ਕੀਤਾ ਜਾਵੇਗਾ। ਖੇਡਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਸ੍ਰੀ ਭੁਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਨੇ ਸਥਾਨਕ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਉਪਰੋਕਤ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਕੈਬਨਿਟ ਵਜ਼ੀਰ ਸ. ਬਿਕਰਮ ਸਿੰਘ ਮਜੀਠੀਆਂ 29 ਸਤੰਬਰ ਨੂੰ ਸਵੇਰੇ 11 ਵਜੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਖੇਡਾਂ ਦਾ ਉਦਘਾਟਨ ਕਰਨਗੇ ਅਤੇ ਸ੍ਰੀ ਇੰਦਰਬੀਰ ਸਿੰਘ ਬੁਲਾਰੀਆ ਮੁੱਖ ਸੰਸਦੀ ਸਕਤੱਰ ਪੰਜਾਬ ਸਮਗਾਮ ਵਿਚ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਖੇਡ, ਪੁਲਿਸ, ਪੀ.ਡਬਲਿਊ.ਡੀ. ਪਾਵਰਕਾਮ, ਟਰਾਂਸਪੋਰਟ, ਸਿਹਤ, ਪਬਲਿਕ ਹੈਲਥ ਸਮੇਤ ਸਮੂਹ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਪਰੋਕਤ ਸਮਾਗਮ ਸਬੰਧੀ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲੈਣ ਅਤੇ ਇਸ ਸਬੰਧੀ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਪਹਿਲੀ ਅਕਤੂਬਰ 2014 ਨੂੰ ਖੇਡਾਂ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਸ੍ਰੀ ਚੂਨੀ ਲਾਲ ਭਗਤ ਕੌੈਬਨਿਟ ਵਜ਼ੀਰ ਤੇ ਮੁੱਖ ਸੰਸਦੀ ਸਕੱਤਰ ਸ੍ਰੀ ਪਵਨ ਕੁਮਾਰ ਟੀਨੂੰ ਕਰਨਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਖੇਡ ਮੇਲੇ ਵਿਚ ਕਰੀਬ 2200 ਵਿਦਿਆਰਥਣਾਂ ਹਿੱਸਾ ਲੈ ਰਹੀਆਂ ਹਨ ਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਇਥੇ ਪੁੱਜ ਰਹੀਆਂ ਟੀਮਾਂ ਲਈ ਸਮੂਹਿਕ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਹਾਕੀ, ਫੁੱਟਬਾਲ, ਖੋ-ਖੋ, ਬਾਕਸਿੰਗ, ਹੈਂਡਬਾਲ ਤੇ ਵਾਲੀਬਾਲ ਖੇਡਾਂ ਖਾਲਸਾ ਕਾਲਜੀਏਟ ਸੀ.ਸੈ. ਸਕੂਲ ਵਿਚ, ਹਾਕੀ ਤੇ ਫੁੱਟਬਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ, ਕੁਸ਼ਤੀ ਗੋਲ ਬਾਗ ਕੁਸ਼ਤੀ ਸਟੇਡੀਅਮ ਵਿਚ, ਬਾਸਕਟਬਾਲ ਸਰਕਾਰੀ ਸੀ.ਸੈ.ਸਕੂਲ ਮਾਲ ਰੋਡ ਵਿਚ, ਵੇਟ ਲਿਫਟਿੰਗ ਡੀ.ਏ.ਵੀ ਕਾਲਜ ਵਿਚ, ਜੂਡੋ ਗੁਰੂ ਰਾਮਦਾਸ ਸੀ.ਸੈਕੰ. ਸਕੂਲ ਅਤੇ ਦੋੜਾਂ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਚ ਹੋਣਗੀਆਂ।
ਇਸ ਮੌਕੇ ਹੋਰਨਾਂ ਤੋ ਇਲਾਵਾ ਸ੍ਰੀ ਰਾਜੇਸ਼ ਸ਼ਰਮਾ ਐਸ.ਡੀ.ਐਮ-1, ਸ੍ਰੀਮਤੀ ਲਵਜੀਤ ਕੌਰ ਕਲਸੀ ਡੀ.ਟੀ.ਓ ਅੰਮ੍ਰਿਤਸਰ, ਸ੍ਰੀਮਤੀ ਹਰਪਾਲਜੀਤ ਕੌਰ ਜ਼ਿਲ੍ਹਾ ਖੇਡ ਅਫ਼ਸਰ ਤੇ ਸ੍ਰੀ ਗੁਰਿੰਦਰ ਸਿੰਘ ਹੁੰਦਲ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …