ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ
ਸਭਿਆਚਾਰਕ ਵਿਭਾਗ ਵੱਲੋਂ ਤਿਆਰ ਕੀਤੇ ਪੋ੍ਰਗਰਾਮਾਂ ਦੇ ਕੈਲੰਡਰ ਅਨੁਸਾਰ ਸੰਗੀਤ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ “ਸ਼ਬਦ ਸੰਧਿਆ” ਇਕ ਵਿਸ਼ੇਸ਼ ਪ੍ਰੋਗਰਾਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਖੇ ਆਯੋਜਿਤ ਕਰਵਾਇਆ ਗਿਆ ।
ਇਸ ਪ੍ਰੋਗਰਾਮ ਵਿਚ ਸੰਗੀਤ ਵਿਭਾਗ ਦੇ ਡਾ. ਰਾਜੇਸ਼ ਸ਼ਰਮਾ ਅਤੇ ਵਿਭਾਗੀ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਉਤੇ ਆਧਾਰਿਤ ਗੁਰਬਾਣੀ ਦੇ ਨਿਰਧਾਰਿਤ ਰਾਗਾਂ ਵਿੱਚ ਸ਼ਬਦਾਂ ਦਾ ਗਾਇਨ ਕੀਤਾ ਗਿਆ, ਤਬਲਾ ਵਾਧਨ ਦੀ ਸੰਗੀਤ ਵਿਭਾਗ ਦੇ ਡਾ. ਮੁਰਲੀ ਮਨੋਹਰ ਵਲੋ ਕੀਤੀ ਗਈ।ਇਹ ਪ੍ਰੋਗਰਾਮ ਡਾ. ਅਮਰਜੀਤ ਸਿੰਘ ਡਾਇਰੈਕਟਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੀ ਯੋਗ ਅਗਵਾਈ ਵਿਚ ਕਰਵਾਇਆ ਗਿਆ ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media