ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ
ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਕੱਟਕ ਭੁਵਨੇਸ਼ਵਰ ਤੋਂ ਅਗਲੇ ਪੜਾਅ ਸੰਬਲਪੁਰ (ਉੜੀਸਾ) ਲਈ ਰਵਾਨਾ ਹੋ ਗਿਆ।ਬੀਤੀ ਰਾਤ ਕੱਟਕ ਭੁਵਨੇਸ਼ਵਰ ਵਿਖੇ ਪਹੁੰਚਣ ਸਮੇਂ ਵੱਡੀ ਗਿਣਤੀ `ਚ ਸੰਗਤਾਂ ਮੌਜੂਦ ਸਨ, ਜਿਨ੍ਹਾਂ ਨੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਹੈ ਕਿ ਨਗਰ ਕੀਰਤਨ ’ਚ ਸ਼ਾਮਲ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਵੀ ਸੰਗਤ ਨੇ ਵਿਸ਼ੇਸ ਰੁਚੀ ਦਿਖਾਈ।ਕੱਟਕ ਤੋਂ ਚੱਲ ਕੇ ਨਗਰ ਕੀਰਤਨ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਦਾਤਨ ਸਾਹਿਬ ਵਿਖੇ ਪੁੱਜਾ ਤਾਂ ਇਥੇ ਵੀ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਨਾਲ ਸਤਪਾਲ ਸਿੰਘ ਪਾਲੀ ਸਲਾਹਕਾਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ, ਸੈਕਟਰੀ ਜਸਪਾਲ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਨਾਲ ਸੇਵਾ ਨਿਭਾਅ ਰਹੇ ਵਧੀਕ ਮੈਨੇਜਰ ਪਰਮਜੀਤ ਸਿੰਘ, ਸੁਪਰਵਾਈਜ਼ਰ ਰਜਵੰਤ ਸਿੰਘ ਰੰਧਾਵਾ, ਗੁਰਮੇਜ ਸਿੰਘ, ਬਲਦੇਵ ਸਿੰਘ, ਗੁਰਦੇਵ ਸਿੰਘ, ਬਖ਼ਸ਼ੀਸ ਸਿੰਘ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਗੁਰਸੇਵਕ ਸਿੰਘ ਪ੍ਰਚਾਰਕ, ਭਾਈ ਰਾਜਬੀਰ ਸਿੰਘ ਤੇ ਭਾਈ ਖੁਸ਼ਬੀਰ ਸਿੰਘ ਸਮੇਤ ਹੋਰ ਮੌਜੂਦ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media