ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਗਰਾਉਂ ਨੇੜਲੇ ਪਿੰਡ ਸ਼ੇਰਪੁਰ ਖੁਰਦ ਦੇ
ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ, ਜਿਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਿਜਲੀ ਉਪਕਰਨ ਲੋੜ ਅਨੁਸਾਰ ਚਲਾਉਣ ਦੀਆਂ ਅਪੀਲਾਂ ਦੇ ਬਾਵਜੂਦ ਵੀ ਪ੍ਰਬੰਧਕੀ ਅਣਗਹਿਲੀ ਚਿੰਤਾ ਦਾ ਵਿਸ਼ਾ ਹੈ।ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅਜਿਹੀਆਂ ਘਟਨਾਵਾਂ ਰੋਕਣ ਲਈ ਸਹਿਯੋਗ ਦੇਣ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media