ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਪ੍ਰਾਪਤੀ ਲਈ ਦਿੱਤੀਆਂ ਸ਼ੁੱਭ ਕਾਮਨਾਵਾਂ
ਭੀਖੀ/ਮਾਨਸਾ, 7 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ ਲਈ ਮਾਣ ਵਾਲੀ ਗੱਲ ਹੈ ਕਿ ਅਧਿਆਪਕ ਦਿਵਸ `ਤੇ ਮਾਨਸਾ ਜ਼ਿਲ੍ਹੇ ਦੇ 9 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ।ਜਿਨ੍ਹਾਂ ਵਿਚੋਂ ਅਧਿਆਪਕ ਅਮਰਜੀਤ ਸਿੰਘ ਨੂੰ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਜਦਕਿ ਜ਼ਿਲ੍ਹੇ ਦੇ 8 ਹੋਰ ਅਧਿਆਪਕਾਂ ਨੂੰ ਦਫ਼ਤਰ ਸਿੱਖਿਆ ਵਿਭਾਗ ਮੋਹਾਲੀ ਵਿਖੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਸਟੇਟ ਐਵਾਰਡ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਮਾਨਸਾ ਦੇ 9 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਮਿਲੇ ਹਨ। ਜਿੰਨ੍ਹਾਂ ਵਿਚ ਇੱ ਕ ਰਾਸ਼ਟਰੀ ਪੁਰਸਕਾਰ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਖੇਡਾਂ, ਸਾਹਿਤ ਜਾਂ ਰੰਗਮੰਚ `ਚ ਇਥੋਂ ਦੇ ਲੋਕਾਂ ਨੇ ਹਮੇਸ਼ਾਂ ਹੀ ਮੱਲਾਂ ਮਾਰੀਆਂ ਹਨ। ਜੋ ਹੋਰਨਾ ਲਈ ਰਾਹਦਸੇਰਾ ਹਨ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਇਸ ਵਿਸ਼ੇਸ਼ ਪ੍ਰਾਪਤੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।
ਮਾਨਸਾ ਦੇ ਅਮਰਜੀਤ ਸਿੰਘ ਜੋ ਕਿ ਪਿੰਡ ਰੰਘੜਿਆਲ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਵਿਗਿਆਨ ਵਿਸ਼ੇ ਦੇ ਅਧਿਆਪਕ ਦੇ ਤੌਰ `ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਉਨ੍ਹਾਂ ਨੂੰ ਰਾਸ਼ਟਰਪਤੀ ਵਲੋਂ ਨੈਸ਼ਨਲ ਐਵਾਰਡ ਨਾਲ ਸਨਮਾਨਿਆ ਗਿਆ ਹੈ।ਅਮਰਜੀਤ ਸਿੰਘ ਜੋ ਕਿ 13 ਸਾਲ ਤੋਂ ਅਧਿਆਪਕ ਦੇ ਤੌਰ `ਤੇ ਕੰਮ ਕਰ ਰਹੇ ਹਨ, ਸਮਾਰਟ ਸਕੂਲਾਂ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਬਿਲਡਿੰਗ ਤੇ ਲਰਨਿੰਗ ਐਡ (ਬਾਲਾ) ਦੇ ਕੋਆਰਡੀਨੇਟਰ ਵੀ ਹਨ।ਜ਼ਿਲ੍ਹੇ ਭਰ ਵਿਚ ਬਣੇ ਸਮਾਰਟ ਸਕੂਲਾਂ ਨੂੰ ਬਣਾਉਣ ਅਤੇ ਸਿੱਖਿਆ ਦਾ ਪੱਧਰ ਸੁਧਾਰਨ ਲਈ ਦਿੱਤੇ ਵਿਸ਼ੇਸ਼ ਯੋਗਦਾਨ ਸਦਕਾ ਉਨ੍ਹਾਂ ਦੀ ਚੋਣ ਰਾਸ਼ਟਰੀ ਪੁਰਸਕਾਰ ਲਈ ਹੋਈ ਹੈ।
ਅਧਿਆਪਕ ਅਮਰਜੀਤ ਸਿੰਘ ਨੇ ਜਿਥੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਉਥੇ ਹੀ ਜਿਸ ਸਕੂਲ ਵਿਚ ਉਨ੍ਹਾਂ ਦੀ ਨਿਯੁੱਕਤੀ ਹੋਈ ਉਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵੀ ਵਧੀ, ਜਿਸ ਲਈ ਉਨਾਂ ਨੂੰ ਸਟੇਟ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਤਿੰਨ ਵਾਰ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਇਲਾਵਾ ਸਾਲ 2016 ਵਿਚ ਸਿੱਖਿਆ ਮੰਤਰੀ ਵਲੋਂ ਵੀ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।
ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਵਲੋਂ ਸਨਮਾਨ ਗਏ 8 ਅਧਿਆਪਕਾਂ ਵਿਚ ਅਸ਼ੋਕ ਕੁਮਾਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ, ਪਰਵਿੰਦਰ ਸਿੰਘ ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਘਰਾਂਗਣਾ, ਗੁਰਨੈਬ ਸਿੰਘ ਈ.ਟੀ.ਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਨ ਮਘਾਣੀਆਂ, ਜਗਜੀਤ ਸਿੰਘ ਈ.ਟੀ.ਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਮੂਸਾ, ਜਗਮੀਤ ਸਿੰਘ ਪੰਜਾਬੀ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਹਿਲਾਂਵਾਲਾ, ਮੱਖਣ ਸਿੰਘ ਲੈਕਚਰਾਰ ਸਰੀਰਿਕ ਸਿੱਖਿਆ, ਸਤਪਾਲ ਸਿੰਘ ਈ.ਟੀ.ਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਬਛੋਆਣਾ, ਵਨੀਤ ਕੁਮਾਰ ਸਿੰਗਲਾ ਐਸ.ਐਸ ਅਧਿਆਪਕ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਸ਼ਾਮਿਲ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …