ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨੌਜਵਾਨ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ
ਦੇ ਉਦੇਸ਼ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਅ ਵਿਭਾਗ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਸੜਕ ਸੁਰੱਖਿਆ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਮਾਗਮ ਦੇ ਮੁੱਖ ਮਹਿਮਾਨ ਏ.ਡੀ.ਸੀ.ਪੀ ਦਿਲਬਾਗ ਸਿੰਘ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ।
ਏ.ਡੀ.ਸੀ.ਪੀ ਦਿਲਬਾਗ ਸਿੰਘ ਨੇ ਇਸ ਦੌਰਾਨ ਕਿਹਾ ਕਿ ਸੜਕ ਸੁਰੱਖਿਆ ਅੱਜ ਪੂਰੇ ਦੇਸ਼ ਲਈ ਇਕ ਗੰਭੀਰ ਵਿਸ਼ਾ ਹੈ।ਜਿਸ ਤਰ੍ਹਾਂ ਸੜਕਾਂ `ਤੇ ਹਰ ਸਾਲ ਸੜਕ ਹਾਦਸਿਆਂ ਦਾ ਜ਼ਬਰਦਸਤ ਵਾਧਾ ਹੋ ਰਿਹਾ ਹੈ, ਇਸ ਦੇ ਨਾਲ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਆਮ ਲੋਕਾਂ ਦੀ ਸੜਕ ਤੇ ਸੁਰੱਖਿਆ ਇਕ ਵੱਡੀ ਚੁਣੌਤੀ ਦਾ ਰੂਪ ਧਾਰਨ ਕਰ ਰਹੀ ਹੈ।ਇਸ ਵਿਚ ਜਰੂਰੀ ਹੈ ਕਿ ਆਮ ਲੋਕ ਅਤੇ ਵਿਸ਼ੇਸ਼ ਕਰਕੇ ਨੌਜਵਾਨ ਟ੍ਰੈਫਿਕ ਨਿਯਮਾਂ ਨੂੰ ਜਾਨਣ ਅਤੇ ਉਸ `ਤੇ ਅਮਲ ਕਰਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਧਾ ਜੀਵਨ ਉਚ ਵਿਚਾਰ ਅਤੇ ਸਾਧਾ ਭੋਜਨ ਅਪਣਾਉਣ ਅਤੇ ਅਪਣੇ ਜੀਵਨ ਵਿੱਚ ਅੱਗੇ ਵਧਣ ਦੀ ਲਈ ਲਗਨ ਅਤੇ ਮਹਿਨਤ ਨਾਲ ਕੰਮ ਕਰਨ ਦਾ ਸੁਝਾਅ ਦਿੱਤਾ।
ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਅਰਵਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ।ਸੜਕ ਉਪਰ ਬੇਵਜਹ ਅੱਗੇ ਨਿਕਲਣ ਦੀ ਹੋੜ੍ਹ ਤੋਂ ਹਰ ਕਿਸੇ ਨੂੰ ਬਚਣਾ ਚਾਹੀਦਾ ਹੈ ।ਵਾਹਨਾਂ ਦੀ ਗਤੀ (ਸਪੀਡ) ਸੀਮਾ ਦਾ ਵੀ ਸਭ ਨੂੰ ਧਿਆਨ ਰੱਖਣਾ ਚਾਹੀਦਾ ਹੈ।ਇਸ ਮੌਕੇ ਤੇ ਲਾਅ ਵਿਭਾਗ ਦੇ ਮੁਖੀ ਪ੍ਰੋਫੈਸਰ ਕੁਲਜੀਤ ਕੌਰ, ਡਾ. ਅੰਸ਼ੂ, ਡਾ. ਹਰਕਿਰਨ ਕੌਰ, ਐਚ.ਸੀ ਸਾਵੰਤ ਸਿੰਘ, ਅਵਤਾਰ ਸਿੰਘ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media