ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ’ਚ ਸ੍ਰੀ ਗੁਰੂ ਤੇ
ਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਸੰਦੇਸ਼ ’ਚ ਅਧਿਆਪਕ ਵਰਗ ਨੂੰ ਆਪਣੇ ਮਾਣ ਅਤੇ ਅਹੁੱਦੇ ਨੂੰ ਕਾਇਮ ਕਰਨ ਲਈ ਕਿਹਾ ਕਿ ਮਨੁੱਖ ਭਾਵੇਂ ਜਿੰਨ੍ਹੇ ਮਰਜੀ ਉੱਚ ਅਹੁੱਦੇ ’ਤੇ ਪਹੁੰਚ ਜਾਵੇ, ਉਸ ਦੀ ਕਾਮਯਾਬੀ ਪਿੱਛੇ ਅਧਿਆਪਕ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ’ਚ ਸਫ਼ਲ ਹੋਣ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਪੜ੍ਹਨ ਲਈ ਉਤਸ਼ਾਹਿਤ ਕੀਤਾ।
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੇ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਸੀ: ਸੈਕੰ: ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੇ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਆਪਣੇ-ਆਪਣੇ ਸੰਬੋਧਨ ’ਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਸਰਵਪਾਲੀ ਰਾਧਾਕ੍ਰਿਸ਼ਨਨ ਨੂੰ ਯਾਦ ਕਰਦਿਆਂ ਸ਼ਰਧਾਂਜ਼ਲੀ ਭੇਟ ਕੀਤੀ ।
ਵਿਦਿਆਰਥੀਆਂ ਨੇ ਸਮੂਹਿਕ ਤੌਰ ’ਤੇ ਕੇਕ ਕੱਟ ਕੇ ਡਾ. ਰਾਧਾ ਕ੍ਰਿਸ਼ਨਨ ਦਾ ਜਨਮ ਦਿਨ ਮਨਾਇਆ ਅਤੇ ਕਾਰਡ ਤੇ ਫੁੱਲਾਂ ਦੇ ਗੁਲਦਸਤੇ ਆਪਣੇ ਅਧਿਆਪਕਾਂ ਨੂੰ ਸਤਿਕਾਰ ਵਜੋਂ ਭੇਂਟ ਕਰਦਿਆਂ ਅਧਿਆਪਕ ਦਿਵਸ ਦੀ ਵਧਾਈ ਦਿੱਤੀ।
ਇਸ ਮੌਕੇ ਖਾਲਸਾ ਗਰਲਜ਼ ਸਕੂਲ ਵਿਖੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਵਲੋਂ ਲੋਕ-ਨਾਚ ਭੰਗੜਾ ਪੇਸ਼ ਕੀਤਾ ਗਿਆ।ਵਿਦਿਆਰਥਣਾਂ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਗੀਤ ਵੀ ਪੇਸ਼ ਕੀਤਾ ਗਿਆ।ਵਿਦਿਆਰਥਣ ਜਸ਼ਨਦੀਪ ਕੌਰ ਵਲੋਂ ਲੋਕ-ਨਾਚ ਦੀ ਪੇਸ਼ਕਾਰੀ ਕੀਤੀ ਗਈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media