ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਹਿਯੋਗ ਨਾਲ
ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ’ਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਬਾਣੀ ਦਾ ਪਾਠ ਕਰਨ ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰਸ-ਭਿੰਨੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ। ਉਪਰੰਤ ਅਨੰਦ ਸਾਹਿਬ ਦਾ ਪਾਠ ਤੇ ਅਰਦਾਸ ਕੀਤੀ ਗਈ।
ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜਿੱਥੇ ਸੈਸ਼ਨ ਦੀ ਸ਼ੁਰੂਆਤ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆ ਜੀਵਨ ’ਚ ਅੱਗੇ ਵੱਧਣ, ਚੰਗੇਰੀ ਵਿੱਦਿਆ ਪ੍ਰਾਪਤ ਕਰਨ ਲਈ ਪ੍ਰੇਰਨਾ ਦਿੱਤੀ, ਉਥੇ ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਸਾਹਿਬ ਜੀ ਦਾ 550 ਸਾਲਾ ਸਬੰਧੀ ਮਨਾਏ ਜਾ ਰਹੇ ਸਮਾਗਮਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਅਜਿਹੀ ਮਹਾਨ ਸ਼ਖ਼ਸ਼ੀਅਤ ਸਨ, ਜਿਨ੍ਹਾਂ ਨੇ ਸਮੁੱਚੀ ਲੋਕਾਈ ਨੂੰ ਸਹੀ ਜੀਵਨ ਸੇਧ ਦਿਖਾਈ, ਸੋ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਅਮਲ ਕਰਦੇ ਹੋਏ ਚੰਗੀ ਸੋਚ ਅਤੇ ਚੰਗੇਰੇ ਜੀਵਨ ਵੱਲ ਵੱਧਣਾ ਚਾਹੀਦਾ ਹੈ।
ਯੂਨੀਵਰਸਿਟੀ ਪ੍ਰੀਖਿਆ ’ਚ ਅਵੱਲ ਰਹਿਣ ਵਾਲੀਆਂ ਆਰਟਸ, ਸਾਇੰਸ, ਕਾਮਰਸ, ਫ਼ੈਸ਼ਨ ਡਿਜ਼ਾਈਨਿੰਗ, ਕੰਪਿਊਟਰ ਸਾਇੰਸ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸਮੂਹ ਕਾਲਜ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media