ਭੀਖੀ, 8 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾ ਮਾਨਸਾ ਵਲੋਂ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁਲਦੀਪ ਸਿੰਘ ਸਰਦੂਲਗੜ੍ਹ ਸੂਬਾ ਜਨ ਸਕੱਤਰ ਅਤੇ ਆਤਮਾ ਸਿੰਘ ਪਮਾਰ ਇੰਚਾਰਜ ਲੋਕ ਸਭਾ ਹਲਕਾ ਬਠਿੰਡਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਅੱਗੇ ਸ੍ਰੀ ਗੁਰੂ ਰਵਿਦਾਸ ਦੇ ਦਿੱਲੀ ਵਿਖੇ ਢਾਹੇ ਗਏ ਮੰਦਰ ਅਤੇ ਪੰਜਾਬ ਵਿੱਚ ਲੁਧਿਆਣਾ ਜਿਲ੍ਹੇ ਦੇ ਜਮਾਲਪੁਰ ਵਿਖੇ 80 ਦੁਕਾਨਦਾਰਾਂ ਅਤੇ ਸ੍ਰੀ ਗੁਰੂ ਰਵਿਦਾਸ ਗੁਦਰੁਆਰਾ ਸਾਹਿਬ ਨੂੰ ਹਟਾਉਣ ਦੇ ਦਿੱਤੇ ਗਏ ਨੋਟਿਸਾਂ ਦੇ ਵਿਰੋਧ ਵਿੱਚ ਰੋਸ ਧਰਨਾ ਦੇਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ।
ਧਰਨਾਕਾਰੀਆਂ ਨੇ ਇੱਕ ਸੁਰ ਹੁੰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੰਦਰ ਉਸੇ ਸਥਾਨ `ਤੇ ਜਲਦ ਤੋਂ ਜਲਦ ਬਣਾਇਆ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਨੋਟਿਸ ਵੀ ਵਾਪਸ ਲਏ ਜਾਣ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਬਹੁਜਨ ਸਮਾਜ ਪਾਰਟੀ ਸਮੁੱਚੇ ਪੰਜਾਬ ਵਿੱਚ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਪੂਰੀ ਤਿਆਰੀ ਨਾਲ ਸੜਕਾਂ `ਤੇ ਉਤਰਨ ਤੋਂ ਵੀ ਗੁਰੇਜ ਨਹੀਂ ਕਰੇਗੀ। ਆਗੂਆਂ ਨੇ ਕਿਹਾ ਦਿੱਲੀ ਵਿਖੇ ਕੀਤੇ ਮੁਜਾਹਰੇ ਸਮੇਂ ਗ੍ਰਿਫਤਾਰ ਕੀਤੇ ਸਾਰੇ ਸਾਥੀਆਂ ਦੇ ਕੇਸ ਵਾਪਸ ਲੈ ਕੇ ਕੇਂਦਰ ਸਰਕਾਰ ਉਹਨਾਂ ਨੂੰ ਤੁਰੰਤ ਰਿਹਾਅ ਕਰੇ।ਇਸ ਤੋਂ ਇਲਾਵਾ ਕਲਰ ਟੀ.ਵੀ `ਤੇ ਲਗਾਤਾਰ ਚੱਲ ਰਹੇ `ਸੀਆ ਕੇ ਲਵ ਕੁਸ` ਨਾਟਕ ਵਿੱਚ ਸ੍ਰੀ ਵਾਲਮੀਕ ਜੀ ਦੇ ਚਰਿਤਰ ਨੂੰ ਗਲਤ ਢੰਗ ਨਾਲ ਪੇਸ਼ ਕੀਤੇ ਜਾਣ ਤੁਰੰਤ ਬੰਦ ਕੀਤਾ ਜਾਵੇ। ਧਰਨੇ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਰੇਬਾਜੀ ਵੀ ਕੀਤੀ ਗਈ।ਧਰਨੇ ਤੋਂ ਬਾਅਦ ਡੀ.ਸੀ ਦਫ਼ਤਰ ਤੋਂ ਠੀਕਰੀਵਾਲਾ ਚੌਂਕ ਤੱਕ ਰੋਸ ਮਾਰਚ ਕਰਨ ਉਪਰੰਤ ਕੇਂਦਰ ਸਰਕਾਰ ਦੀ ਅਰਥੀ ਵੀ ਸਾੜੀ ਗਈ।
ਇਸ ਸਮੇਂ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਮਾਖਾ, ਜਨਰਲ ਸਕੱਤਰ ਦਰਸ਼ਨ ਰਾਠੀ, ਗੁਰਜੀਤ ਸਿੰਘ ਮਾਨਸਾ, ਰੁਲੀਆ ਸਿੰਘ ਸੈਕਟਰੀ, ਜਸਵਿੰਦਰ ਸਿੰਘ ਬੋੜਾਵਾਲ, ਗੁਰਮੇਲ ਸਿੰਘ ਬੋੜਾਵਾਲ, ਗੁਰਸੇਵਕ ਸਿੰਘ ਰਿਉਂਦ, ਜੰਟਾ ਸਿੰਘ ਭੀਖੀ ਆਦਿ ਆਗੂਆਂ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …