Friday, September 20, 2024

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਮੁੰਬਈ `ਚ ਸਮਾਗਮ ਤੇ ਸੈਮੀਨਾਰ 19 ਅਕਤੂਬਰ ਨੂੰ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ PUNJ0909201903ਕਮੇਟੀ ਵਲੋਂ ਵੱਖ-ਵੱਖ ਸੂਬਿਆਂ ਅੰਦਰ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਤਹਿਤ ਇੱਕ ਵਿਸ਼ੇਸ਼ ਸਮਾਗਮ ਮੁੰਬਈ ਵਿਖੇ 19 ਅਕਤੂਬਰ ਨੂੰ ਹੋਵੇਗਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ਦੇ ਪ੍ਰਤੀਨਿਧ ਸਿੱਖਾਂ ਨਾਲ ਇਕੱਤਰਤਾ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਮੁੰਬਈ ਵਿਖੇ ਗੁਰਮਤਿ ਸਮਾਗਮ ਖਾਲਸਾ ਕਾਲਜ ਮਾਟੂੰਗਾ ਵਿਖੇ ਕਰਵਾਇਆ ਜਾਵੇਗਾ।19 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਆਧਾਰਤ ਸੈਮੀਨਾਰ ਹੋਵੇਗਾ ਅਤੇ ਰਾਤ ਨੂੰ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾਵੇਗਾ।
    ਅੱਜ ਮੁੰਬਈ ਵਿਖੇ ਉਚ ਪੱਧਰੀ ਮੀਟਿੰਗ ਕੀਤੀ ਗਈ ਹੈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਤਖਤ ਸ੍ਰੀ ਹਜੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ, ਤਾਰਾ ਸਿੰਘ ਵਿਧਾਇਕ ਮਹਾਰਾਸ਼ਟਰ, ਰਘਬੀਰ ਸਿੰਘ ਬੱਲ ਪ੍ਰਧਾਨ ਸ੍ਰੀ ਗੁਰੂ ਸਿੰਘ ਸਭਾ ਦਾਦਰ, ਚਰਨ ਸਿੰਘ ਸਪਰਾ ਸਾਬਕਾ ਵਿਧਾਇਕ, ਜਸਬੀਰ ਸਿੰਘ ਧਾਮ ਆਦਿ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਸਿੰਘ ਸਭਾਵਾਂ ਤੇ ਸਭਾ ਸੁਸਾਇਟੀਆਂ ਦੇ ਨੁੰਮਾਇੰਦੇ ਸ਼ਾਮਲ ਹੋਏ।
     ਉਨ੍ਹਾਂ ਦੱਸਿਆ ਕਿ 21-22 ਸਤੰਬਰ ਨੂੰ ਮੁੰਬਈ ਵਿਖੇ ਪੁੱਜ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਵੀ ਸਥਾਨਕ ਸਿੱਖ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ ਗਈ।

 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply