Thursday, September 19, 2024

ਪਹਿਲੇ ਪਾਤਸ਼ਾਹ ਨੇ ਲੋਕਾਈ ਨੂੰ ਕੁਰੂਕਸ਼ੇਤਰ ਵਿਖੇ ਸੱਚ ਧਰਮ ਦਾ ਉਪਦੇਸ਼ ਦਿੱਤਾ – ਲੌਂਗੋਵਾਲ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਰੂਕਸ਼ੇਤਰ ਵਿਖੇ ਰਾਜ ਪੱਧਰੀ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ PUNJ0909201904ਸੂਬਿਆਂ ਅੰਦਰ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਰਾਜ ਪੱਧਰੀ ਗੁਰਮਤਿ ਸਮਾਗਮ ਕਰਵਾਇਆ ਗਿਆ।ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਯਤਨਾਂ ਨਾਲ ਕੁਰੂਕਸ਼ੇਤਰ ਦੀ ਦਾਣਾ ਮੰਡੀ ’ਚ ਸਜਾਏ ਵਿਸ਼ਾਲ ਪੰਡਾਲ ਵਿਚ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਗਿਆਨੀ ਜੋਤਇੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵੱਡੀ ਗਿਣਤੀ ਵਿਚ ਸੰਤ ਸਮਾਜ ਦੇ ਨੁਮਾਇੰਦੇ ਮੌਜੂਦ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਗੁਰਮਤਿ ਦੇ ਬ੍ਰਹਿਮੰਡੀ ਸਿਧਾਂਤਾਂ ਦੀ ਰੌਸ਼ਨੀ ਵਿਚ ਕਥਾ ਵਿਚਾਰਾਂ ਕੀਤੀਆਂ।
            ਸਮਾਗਮ ਮੌਕੇ ਆਪਣੇ ਸੰਬੋਧਨ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਅਤੇ ਗੁਰੂ ਪੰਥ ਪ੍ਰਤੀ ਸਮਰਪਣ ਭਾਵਨਾ ਹਰ ਸਿੱਖ ਲਈ ਜ਼ਰੂਰੀ ਹੈ ਅਤੇ ਜਿੰਨਾ ਚਿਰ ਅਸੀਂ ਇਨ੍ਹਾਂ ਦੋਹਾਂ ਨਾਲ ਜੁੜੇ ਰਹਾਂਗੇ, ਓਨਾ ਚਿਰ ਕੋਈ ਵੀ ਦੁਸ਼ਮਣ ਤਾਕਤ ਕੌਮ ਦਾ ਕੁਝ ਨਹੀਂ ਵਿਗਾੜ ਸਕਦੀ।
                ਇਸ ਦੌਰਾਨ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਨੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ’ਤੇ ਚੱਲਦਿਆਂ ਵਿਸ਼ਵ ਭਰ ਅੰਦਰ ਆਪਣੀ ਹੋਂਦ ਸਥਾਪਤ ਕੀਤੀ ਹੈ ਅਤੇ ਸਮੁੱਚੇ ਵਿਸ਼ਵ ਅੰਦਰ ਸਿੱਖ ਸੱਭਿਆਚਾਰ ਅਤੇ ਕਦਰਾਂ ਕੀਮਤਾਂ ਦੀ ਵਿਲੱਖਣ ਪਹਿਚਾਣ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੁਰੂਕਸ਼ੇਤਰ ਵਿਖੇ ਪਹਿਲੇ ਪਾਤਸ਼ਾਹ ਜੀ ਨੇ ਲੋਕਾਈ ਨੂੰ ਸੱਚ ਧਰਮ ਦਾ ਉਪਦੇਸ਼ ਦਿੱਤਾ ਸੀ, ਜੋ ਅੱਜ ਵੀ ਸਾਰਥਿਕ ਹੈ।ਉਨਾਂ ਨੇ ਸੰਗਤ ਨੂੰ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਲਈ ਸੱਦਾ ਦਿੱਤਾ।ਇਸ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਪੁੱਜੇ ਗਿਆਨੀ ਜੋਤਇੰਦਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸਮਾਗਮ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਲੌਂਗੋਵਾਲ ਤੇ ਵਿਰਕ ਨੇ ਸਨਮਾਨਿਤ ਵੀ ਕੀਤਾ।ਸਟੇਜ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਭਾਈ ਮੰਗਪ੍ਰੀਤ ਸਿੰਘ ਨੇ ਸੰਭਾਲੀ ।
               ਇਸ ਮੌਕੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਅਕਾਲੀ ਆਗੂ ਪੋ੍ਰ. ਪ੍ਰੇਮ ਸਿੰਘ ਚੰਦੂਮਾਜਰਾ, ਦਰਬਾਰਾ ਸਿੰਘ ਗੁਰੂ, ਜਥੇਦਾਰ ਅਵਤਾਰ ਸਿੰਘ ਹਿੱਤ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਹਰਭਜਨ ਸਿੰਘ ਮਸਾਣਾਂ, ਤੇਜਿੰਦਰਪਾਲ ਸਿੰਘ ਲਾਡਵਾ, ਬਲਦੇਵ ਸਿੰਘ ਕਾਇਮਪੁਰ, ਭੁਪਿੰਦਰ ਸਿੰਘ ਅਸੰਧ ਤੇ ਪਰਮਜੀਤ ਸਿੰਘ ਇੰਚਾਰਜ ਆਦਿ ਮੌਜੂਦ ਸਨ।
 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply