ਲੌਂਗੋਵਾਲ, 9 ਸਤੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈਆਂ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ
ਵਿਦਿਆਰਥੀ ਵਿੰਗ (ਸੋਈ) ਦੇ ਉਮੀਦਵਾਰ ਚੇਤਨ ਚੌਧਰੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ `ਤੇ ਸੂਬੇ ਭਰ ਵਿਚ ਖੁਸ਼ੀ ਦਾ ਆਲਮ ਹੈ।ਇਸ ਸਬੰਧੀ ਆਪਣਾ ਪ੍ਰਤੀਕਰਮ ਦਿੰਦੇ ਹੋਏ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਸੇਵਾਦਾਰ
ਹਲਕਾ ਸੁਨਾਮ ਨੇ ਕਿਹਾ ਕਿ ਇਹ ਜਿੱਤ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਗਤੀਸ਼ੀਲ ਅਗਵਾਈ, ਯੂਥ ਅਕਾਲੀ ਦਲ ਦੇ ਇੰਚਾਰਜ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਅਤੇ (ਸੋਈ) ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਵਲੋਂ ਬਣਾਈ ਰਣਨੀਤੀ ਕਾਰਨ ਨਸੀਬ ਹੋਈ ਹੈ ਅਤੇ ਇਨ੍ਹਾਂ ਚੋਣਾਂ ਨੇ ਸਾਬਤ ਕਰ ਦਿੱਤਾ ਹੈ ਕਿ ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਦੀਆਂ ਉਸਾਰੂ ਨੀਤੀਆਂ ਵਿੱਚ ਪੂਰਾ ਭਰੋਸਾ ਪ੍ਰਗਟ ਕਰਦਾ ਹੈ, ਇਹ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪੱਖ ਵਿੱਚ ਹੋ ਰਹੇ ਵੱਡੇ ਬਦਲਾਅ ਦਾ ਇਸ਼ਾਰਾ ਵੀ ਹੈ।
ਇਸ ਮੌਕੇ ਚੇਅਰਮੈਨ ਜਗਸੀਰ ਸਿੰਘ ਕੋਟੜਾ, ਜਸਵਿੰਦਰ ਸਿੰਘ ਲਿਬੜਾ ਸ਼ਹਿਰੀ ਪ੍ਰਧਾਨ, ਜਸਵੀਰ ਸਿੰਘ ਜੱਸੀ, ਸੁਖਬੀਰ ਸਿੰਘ, ਤਰਸੇਮ ਸਿੰਘ ਸੋਸ਼ਲ ਮੀਡੀਆ ਇੰਚਾਰਜ, ਲਖਵਿੰਦਰ ਸਿੰਘ ਭਾਲ ਯੂਥ ਪ੍ਰਧਾਨ ਅਤੇ ਹੋਰ ਕਈ ਅਕਾਲੀ ਆਗੂ ਹਾਜ਼ਰ ਸਨ ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media