Monday, September 21, 2026

ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੁਸਾਇਟੀ ਨੇ ਹੜ੍ਹ ਪ੍ਰਭਾਵਿਤ ਪਿੰਡਾਂ `ਚ ਫੋਗਿੰਗ ਕਾਰਵਾਈ

ਭੀਖੀ, 9 ਸਤੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਮੁੱਖੀ ਗਿਆਨੀ ਹਰਜਿੰਦਰ PUNJ0909201915ਸਿੰਘ ਭੀਖੀ ਅਤੇ ਸੁਖਚੈਨ ਸਿੰਘ ਅਤਲਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਸਾਇਟੀ ਵਲੋਂ ਪੰਜਾਬ ਵਿੱਚ ਆਏ ਹੜਾਂ ਤੋਂ ਬਾਅਦ ਜਮਾਂ ਹੋਏ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਬਚਾਅ ਲਈ ਹੜ੍ਹ ਪ੍ਰਭਾਵਿਤ ਜਲੰਧਰ ਜਿਲ੍ਹੇ ਦੇ ਪਿੰਡਾਂ ਵਿੱਚ ਫੋਗਿੰਗ ਕੀਤੀ ਗਈ।ਉਨ੍ਹਾਂ ਨੇ ਇਸ ਕਾਰਜ਼ ਵਿੱਚ ਸਾਥ  `ਤੇ ਭੈਣ ਜੀ ਮਲੇਸ਼ੀਆ ਵਾਲੇ, ਭਾਈ ਕੁਲਵਿੰਦਰ ਸਿੰਘ ਸਿੰਘਾਪੁਰ, ਮਝਾਇਲ ਖਾਲਸਾ ਗਰੂੱਪ, ਇੰਟਰਨੈਸ਼ਨਲ ਪੰਥਕ ਦਲ ਯੂ.ਕੇ, ਭਾਈ ਰਘਬੀਰ ਸਿੰਘ ਯੂ.ਕੇ, ਅਵਾਜ਼ ਏ ਕੌਮ ਟੀ.ਵੀ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।ਉਨ੍ਹਾਂ ਨਾਲ ਗੁਰਦੀਪ ਸਿੰਘ ਭੀਖੀ, ਗੁਰਵਿੰਦਰ ਸਿੰਘ ਗੈਰੀ, ਜੀਵਨ ਸਿੰਘ ਭੀਖੀ ਤੇ ਗੁਲਾਬ ਸਿੰਘ ਸਤੋਜ ਆਦਿ ਹਾਜ਼ਰ ਸਨ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply