Monday, September 21, 2026

ਐਮ.ਪੀ ਔਜਲਾ ਨੇ ਡੇਅਰੀ ਕੰਪਲੈਕਸ ਦੇ ਪਸ਼ੂ ਹਸਪਤਾਲ ਲਈ 5 ਲੱਖ ਦੇਣ ਦਾ ਕੀਤਾ ਐਲਾਨ

ਡੇਅਰੀ ਕੰਪਲੈਕਸ ਵਿਖੇ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਦੌਰਾਨ ਔਜਲਾ ਤੇ ਵਿਕਾਸ ਸੋਨੀ ਨੇ ਭਰੀ ਹਾਜ਼ਰੀ
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਡੇਅਰੀ ਕੰਪਲੈਕਸ ਵਿਖੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ PUNJ0909201916ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਨਤਮਸਤਕ ਹੋਣ ਪੁੱਜੇ. ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਤੇ ਯੂਥ ਕਾਂਗਰਸ ਆਗੂ ਵਿਕਾਸ ਸੋਨੀ ਕੌਂਸਲਰ ਨਗਰ ਨਿਗਮ ਅੰਮ੍ਰਿਤਸਰ ਨੇ ਵੀ ਹਾਜਰੀ ਭਰੀ।
            ਇਸ ਸਮੇਂ ਵੱਡੀ ਗਿਣਤੀ ਵਿੱਚ ਪੁੱਜੇ ਡੇਅਰੀ ਮਾਲਿਕਾਂ ਨੂੰ ਸੰਬੋਧਨ ਕਰਦਿਆਂ ਔਜਲਾ ਨੇ ਡੇਅਰੀ ਮਾਲਿਕਾਂ ਦੀ ਕੰਪਲੈਕਸ ਨੂੰ ਜਾਂਦੀ ਖਸਤਾ ਹਾਲਤ ਸੜਕ ਨੂੰ ਬਣਾਉਣ ਦੀ ਚਿਰੋਕਣੀ ਮੰਗ ਸੰਬੰਧੀ ਕਿਹਾ ਕਿ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਗੱਲ ਕਰਕੇ ਇਸ ਸੜਕ ਨੂੰ ਮੰਡੀਕਰਨ ਬੋਰਡ ਤੋਂ ਬਣਾਉਣ ਲਈ ਕਾਰਵਾਈ ਜਲਦ ਅਮਲ ਵਿੱਚ ਲਿਆਂਦੀ ਜਾਏਗੀ ਤੇ ਕੰਪਲੈਕਸ ਨੂੰ ਜਾਂਦੀ ਸੜਕ ਨੂੰ ਪੱਕਾ ਤੇ ਉੱਚਾ ਬਣਾਇਆ ਜਾਵੇਗਾ। ਔਜਲਾ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਉਸ ਵੇਲੇ ਹੀ ਸਫਲ ਹੋ ਸਕਦਾ ਹੈ ਜਦ ਪੰਜਾਬ ਦੀ ਜਵਾਨੀ ਨੂੰ ਤਾਕਤ ਦੇਣ ਵਾਲਾ ਦੁੱਧ ਸਹੀ ਹੋਵੇਗਾ ਤੇ ਇਹ ਉਨੀਂ ਦੇਰ ਸੰਭਵ ਨਹੀਂ ਹੋ ਸਕਦਾ ਜਿੰਨੀ ਦੇਰ ਡੇਅਰੀ ਦੇ ਪਸ਼ੂ ਤੰਦਰੁਸਤ ਨਹੀਂ ਹੋਣਗੇ। ਉਨਾਂ ਆਖਿਆ ਕਿ ਡੇਅਰੀ ਕੰਪਲੈਕਸ `ਚ 300 ਤੋਂ ਜਿਆਦਾ ਡੇਅਰੀਆਂ ਹਨ ਜਿਸ ਲਈ ਕੰਪਲੈਕਸ ਵਿਖੇ ਪਸ਼ੂ ਹਸਤਪਾਲ ਦਾ ਖੁਦ ਤੰਦਰੁਸਤ ਹੋਣਾ ਬਹੁਤ ਜਰੂਰੀ ਹੈ।ਔਜਲਾ ਨੇ ਪਸ਼ੂ ਹਸਪਤਾਲ ਦੀ ਖਸਤਾ ਹਾਲ ਇਮਾਰਤ ਨੂੰ ਦੇਖਦਿਆਂ ਹੀ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਪਸ਼ੂ ਹਸਪਤਾਲ ਦੀ ਇਮਾਰਤ ਲਈ ਦੇਣ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਪਸ਼ੂ ਹਸਪਤਾਲ ਦੀ ਇਮਾਰਤ ਬਹੁਤ ਜਲਦੀ ਤਿਆਰ ਕਰਕੇ ਡੇਅਰੀ ਮਾਲਿਕਾਂ ਦੇ ਹਵਾਲੇ ਕੀਤੀ ਜਾਵੇਗੀ।ਵਿਸੇਸ਼ ਕੈਂਪ ਲਗਾ ਕੇ ਡੇਅਰੀ ਮਾਲਿਕਾਂ ਨੂੰ ਆਧੁਨਿਕ ਤਕਨੀਕ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ।ਡੇਅਰੀ ਮਾਲਿਕਾਂ ਵਲੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਸਰਬਜੀਤ ਸਿੰਘ ਲਾਟੀ ਅਤੇ ਹੋਰਨਾਂ ਪ੍ਰਮੁੱਖ ਸਖਸ਼ੀਅਤਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
               ਇਸ ਸਮੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਸਰਬਜੀਤ ਸਿੰਘ ਲਾਟੀ, ਪ੍ਰਧਾਨ ਕੰਵਲਜੀਤ ਸਿੰਘ, ਪ੍ਰਧਾਨ ਗੁਰਚਰਨ ਸਿੰਘ ਸੰਧੂ, ਗੁਲਜਾਰ ਸਿੰਘ ਬਿੱਲੂ, ਗੁਰਦੇਵ ਸਿੰਘ ਬੈਂਕਾ, ਹਰਜਿੰਦਰ ਸਿੰਘ, ਪਹਿਲਵਾਨ ਸੁਖਦੇਵ ਰਾਜ ਆਦਿ ਹਾਜਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply