ਮੁੱਖ ਮੰਤਰੀ ਅਮਰਿੰਦਰ ਵਲੋਂ ਸ਼ੋ੍ਮਣੀ ਕਮੇਟੀ ਨੂੰ ਸਰਕਾਰ ਨਾਲ ਮਿਲ ਕੇ ਪ੍ਰਕਾਸ਼ ਪੁਰਬ ਮਨਾਉਣ ਦੀ ਅਪੀਲ
ਚੰਡੀਗੜ੍ਹ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ੋ੍ਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਂਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ
ਸੂਬਾ ਸਰਕਾਰ ’ਤੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਦਿਹਾੜੇ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਧਾਰਮਿਕ ਸੰਸਥਾਵਾਂ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ ਹੋਇਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਹੋਈ ਸ਼ੁੱਕਰਵਾਰ ਨੂੰ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਸੂਬਾ ਸਰਕਾਰ ’ਤੇ ਹਿੱਸਾ ਨਾ ਲੈਣ ਦੇ ਸ਼ੋ੍ਰਮਣੀ ਕਮੇਟੀ ਵੱਲੋਂ ਲਾਏ ਦੋਸ਼ਾਂ ਦਾ ਸਖਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ’ਤੇ ਆਧਾਰਿਤ ਮੰਤਰੀਆਂ ਦੇ ਸਮੂਹ ਨੂੰ ਪਹਿਲਾ ਨਿਰਦੇਸ਼ ਦਿੱਤੇ ਹੋਏ ਹਨ ਕਿ ਉਹ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼ੋ੍ਰਮਣੀ ਕਮੇਟੀ ਨਾਲ ਸਾਰੇ ਮਾਮਲਿਆਂ ’ਤੇ ਚਰਚਾ ਕਰਨ।
ਉਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਾਂਝਾ ਸਮਾਗਮ ਕਰਨ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ’ਤੇ ਮਾਮਲੇ ਵਿੱਚ ਸੂਬਾ ਸਰਕਾਰ ’ਤੇ ਇਹ ਦੋਸ਼ ਲਾਉਣਾ ਕਿ ਉਹ ਸਾਂਝਾ ਸਮਾਗਮ ਕਰਵਾਉਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾ ਰਹੀ ਹੈ, ਸਰਾਸਰ ਗਲਤ ਹੈ ਸਗੋਂ ਸ਼ੋ੍ਮਣੀ ਕਮੇਟੀ ਸੂਬਾ ਸਰਕਾਰ ਨਾਲ ਇਸ ਇਤਿਹਾਸਕ ਦਿਹਾੜੇ ਨੂੰ ਸਾਂਝੇ ਮੰਚ ’ਤੇ ਮਨਾਉਣ ਤੋਂ ਭੱਜ ਰਹੀ ਹੈ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਜਿਹਾ ਇਤਿਹਾਸਕ ਦਿਹਾੜਾ ਸ਼੍ਰੋਮਣੀ ਕਮੇਟੀ ਨਾਲ ਸਾਂਝੇ ਤੌਰ ’ਤੇ ਮਨਾਇਆ ਜਾਵੇ ਅਤੇ ਉਨਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਵੀ ਇਸ ਮਾਮਲੇ ’ਤੇ ਖੁੱਲੇ ਵਿਚਾਰ ਰੱਖਣ ਲਈ ਕਿਹਾ।
ਮੁੱਖ ਮੰਤਰੀ ਨੇ ਯਾਦ ਦਿਵਾਉਦਿਆਂ ਕਿਹਾ ਕਿ ਚੰਡੀਗੜ ਵਿੱਚ 27 ਅਗਸਤ ਨੂੰ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠਲੇ ਵਫਦ ਨਾਲ ਕੀਤੀ ਮੀਟਿੰਗ ਵਿੱਚ ਉਨਾਂ ਅਪੀਲ ਕੀਤੀ ਸੀ ਕਿ ਸਮਾਗਮ ਮਨਾਉਣ ਲਈ ਵੱਖ-ਵੱਖ ਮਾਮਲਿਆਂ ’ਤੇ ਸਾਂਝੀ ਰਾਏ ਬਣਾਈ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਅਪੀਲ ਦੁਹਰਾਉਦਿਆਂ ਕਿਹਾ ਕਿ ਉਹ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਨੂੰ ਸੱਦਾ ਦਿੰਦੇ ਹਨ ਕਿ ਅਗਲੇ ਦਿਨਾਂ ਵਿੱਚ ਸੱਦੀ ਜਾਣ ਵਾਲੀ ਰਾਜ ਪੱਧਰੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤਾਂ ਜੋ ਆਪਸੀ ਗੱਲਬਾਤ ਨਾਲ ਸਾਰੇ ਜੁੜੇ ਹੋਏ ਮਾਮਲਿਆਂ ’ਤੇ ਵਿਚਾਰ ਕੀਤਾ ਜਾ ਸਕੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …
Punjab Post Daily Online Newspaper & Print Media