Saturday, August 1, 2026

ਜੇਲ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜ਼ੀਹ – ਸੁਖਜਿੰਦਰ ਰੰਧਾਵਾ

ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ ਵਾਂਗੇ ਜੇਲ ਵਿਕਾਸ ਬੋਰਡ ਬਣਾਉਣ ਤੇ ਜੇਲ ਮੈਨੁਅਲ ਮਾਡਲ ਡਰਾਫ਼ਟ ’ਤੇ ਚਰਚਾ
ਚੰਡੀਗੜ੍ਹ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ‘ਆਧੁਨਿਕ ਸਮੇਂ ਦੀਆਂ ਮੰਗਾਂ ਦੇ ਮੱਦੇਨਜ਼ਰ ਪੰਜਾਬ ਵਿਚਲੀਆਂ ਜੇਲਾਂ ਦਾ ਮੌਜੂਦਾ ਢਾਂਚਾ Sukhjinder Randhawaਇੱਕ ਵੱਡੀ ਤਬਦੀਲੀ ਲਈ ਪੂਰੀ ਤਰਾਂ ਤਿਆਰ ਹੈ।ਜੇਲ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।’ ਇਹ ਗੱਲ ਪੰਜਾਬ ਦੇ ਸਹਿਕਾਰਤਾ ਤੇ ਜੇਲਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਹੀ।
          ਇਸ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਕੈਦੀਆਂ ਨੂੰ ਵੱਖ ਵੱਖ ਕਿੱਤਿਆਂ ਜਿਵੇਂ ਫਰਨੀਚਰ ਬਣਾਉਣ, ਬੇਕਰੀ, ਟੇਲਰਿੰਗ, ਸਾਬਣ ਬਣਾਉਣ, ਦਸਤਕਾਰੀ ਅਤੇ ਕੱਪੜੇ ਬੁਣਨ ਵਰਗੇ ਕੰਮਾਂ ਵਿੱਚ ਹੁਨਰਮੰਦ ਬਣਾਉਣ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਦੋਂ ਇਹ ਕੈਦੀ ਆਪਣੀ ਸਜ਼ਾ ਹੰਢਾਉਣ ਉਪਰੰਤ ਬਾਹਰ ਜਾਣ ਤਾਂ ਉਨਾਂ ਦੇ ਹੱਥਾਂ ਵਿੱਚ ਕੋਈ ਤਕਨੀਕੀ ਹੁਨਰ ਹੋਵੇ ਜਿਸ ਨਾਲ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਵਿੱਚ ਮੱਦਦ ਮਿਲੇਗੀ ਅਤੇ ਉਹ ਜ਼ੁਰਮ ਤੋਂ ਦੂਰ ਰਹਿਣਗੇ।
      ਉਨਾਂ ਅੱਗੇ ਕਿਹਾ ਕਿ ਪੰਜਾਬ ਭਰ ਦੀਆਂ ਜੇਲਾਂ ਦੀ ਸੁਰੱਖਿਆ ਨਿਯਮਿਤ ਨਿਗਰਾਨੀ ਹੇਠ ਹੋਵੇਗੀ ਅਤੇ ਇਸ ਸਬੰਧੀ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਉਹ ਇਸ ਸਬੰਧੀ ਜਲਦ ਹੀ ਰੋਪੜ ਜੇਲ ਦਾ ਦੌਰਾ ਵੀ ਕਰਨਗੇ।ਗੋਇੰਦਵਾਲ ਸਾਹਿਬ ਵਿਖੇ ਜ਼ਿਲਾ ਜੇਲ ਦੀ ਉਸਾਰੀ ਕਰਨ ਦੇ ਨਾਲ ਨਾਲ ਕਈ ਹੋਰ ਮਹੱਤਵਪੂਰਨ ਮੁੱਦੇ ਵੀ ਵਿਚਾਰੇ ਗਏ।
       ਰੰਧਾਵਾ ਨੇ ਦੱਸਿਆ ਕਿ ਜੇਲ ਮੈਨੂਅਲ ਵਿੱਚ ਸੁਧਾਰ ਕਰਕੇ ਇਸ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਜੇਲ ਮੈਨੂਅਲ ਮਾਡਲ ਡਰਾਫ਼ਟ ’ਤੇ ਵੀ ਵਿਚਾਰ-ਚਰਚਾ ਕੀਤੀ ਗਈ।ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ਦੇ ਸਮੁੱਚੇ ਵਿਕਾਸ ਲਈ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਲੋਂ ਅਪਣਾਏ ਅਭਿਆਸਾਂ ਨੂੰ ਲਾਗੂ ਕਰਕੇ ਇਨਾਂ ਸੂਬਿਆਂ ਦੀ ਤਰਜ਼ ’ਤੇ ਜੇਲ ਵਿਕਾਸ ਬੋਰਡ ਦੀ ਸਥਾਪਨਾ ਦਾ ਮੁੱਦਾ ਵੀ ਵਿਚਾਰਿਆ ਗਿਆ।
            ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ (ਗ੍ਰਹਿ ਮਾਮਲੇ ਅਤੇ ਨਿਆਂ) ਸਤੀਸ਼ ਚੰਦਰਾ, ਆਈ.ਜੀ (ਜੇਲਾਂ) ਆਰ.ਕੇ ਅਰੋੜਾ, ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ, ਡੀ.ਆਈ.ਜੀ (ਜੇਲਾਂ) ਲਖਮਿੰਦਰ ਸਿੰਘ ਜਾਖੜ ਅਤੇ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਸਕੱਤਰ ਹੁਸਨ ਲਾਲ ਹਾਜ਼ਰ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply